ਕਾਰ ਦੀ ਟੱਕਰ ਨਾਲ ਔਰਤ ਦੀ ਮੌਤ

02/09/2024 1:06:51 PM

ਚੰਡੀਗੜ੍ਹ (ਸੁਸ਼ੀਲ) : ਸੈਕਟਰ-35 'ਚ ਇਕ ਤੇਜ਼ ਰਫ਼ਤਾਰ ਕਾਰ ਚਾਲਕ ਔਰਤ ਨੂੰ ਟੱਕਰ ਮਾਰ ਕੇ ਫ਼ਰਾਰ ਹੋ ਗਿਆ। ਔਰਤ ਦੇ ਸਿਰ 'ਚ ਸੱਟਾਂ ਲੱਗੀਆਂ ਅਤੇ ਲਹੂ-ਲੁਹਾਨ ਹੋ ਗਈ। ਪੁਲਸ ਨੇ ਔਰਤ ਨੂੰ ਜੀ. ਐੱਮ. ਸੀ. ਐੱਚ.-32 'ਚ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕਾ ਦੀ ਪਛਾਣ ਪੁਸ਼ਪਾ ਦੇਵੀ ਵਜੋਂ ਹੋਈ ਹੈ। ਸੈਕਟਰ-35 ਨਿਵਾਸੀ ਰਾਮ ਸਿੰਘ ਦੀ ਸ਼ਿਕਾਇਤ ’ਤੇ ਸੈਕਟਰ-36 ਥਾਣਾ ਪੁਲਸ ਨੇ ਫ਼ਰਾਰ ਕਾਰ ਚਾਲਕ ਖ਼ਿਲਾਫ਼ ਗੈਰ-ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।


Babita

Content Editor

Related News