ਸਕੂਟਰੀ ਸਵਾਰ ਔਰਤ ਦੀ ਸੜਕ ਹਾਦਸੇ ’ਚ ਮੌਤ, ਪੁਲਸ ਵੱਲੋਂ ਮਾਮਲਾ ਦਰਜ

05/04/2024 4:25:37 PM

ਖਰੜ (ਗਗਨਦੀਪ) : ਨਜ਼ਦੀਕੀ ਪਿੰਡ ਸਿੱਲ ਵਿਖੇ ਇੱਕ ਕੈਂਟਰ (ਟਰੱਕ) ਤੇ ਸਕੂਟਰੀ 'ਚ ਵਾਪਰੇ ਸੜਕ ਹਾਦਸੇ ਦੌਰਾਨ ਸਕੂਟਰੀ ਸਵਾਰ ਔਰਤ ਦੀ ਮੌਤ ਹੋਣ ਸਬੰਧੀ ਸੂਚਨਾ ਪ੍ਰਾਪਤ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਘੜੂੰਆਂ ਥਾਣੇ ਦੇ ਏ. ਐੱਸ. ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਨਿਰਮਲ ਕੌਰ ਪਤਨੀ ਰੂਪਚੰਦ ਵਾਸੀ ਚੁੰਨੀ ਕਲਾਂ ਆਪਣੀ ਸਕੂਟਰੀ 'ਤੇ ਸਵਾਰ ਹੋ ਮੋਰਿੰਡਾ ਤੋਂ ਚੁੰਨੀ ਵੱਲ ਆ ਰਹੀ ਸੀ।

ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਕੈਂਟਰ ਚਾਲਕ ਵੱਲੋਂ ਬੜੀ ਲਾਪਰਵਾਹੀ ਨਾਲ ਨਿਰਮਲ ਕੌਰ ਦੀ ਸਕੂਟਰੀ ਨੂੰ ਫੇਟ ਮਾਰ ਦਿੱਤੀ ਗਈ। ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜਖਮੀ ਹੋ ਗਈ। ਉਸ ਨੂੰ ਤੁਰੰਤ ਰਾਹਗੀਰਾਂ ਵੱਲੋਂ ਸਿਵਲ ਹਸਪਤਾਲ ਖਰੜ ਪਹੁੰਚਾਇਆ ਗਿਆ, ਜਿੱਥੇ ਡਿਊਟੀ ਡਾਕਟਰ ਵੱਲੋਂ ਨਿਰਮਲ ਕੌਰ ਨੂੰ ਮ੍ਰਿਤਕ ਕਰਾਰ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਰੂਪ ਚੰਦ ਦੇ ਬਿਆਨਾਂ 'ਤੇ ਕੈਂਟਰ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਾਸ਼ ਦਾ ਸਿਵਲ ਹਸਪਤਾਲ ਖਰੜ ਵਿੱਚ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ।


Babita

Content Editor

Related News