ਹਾਦਸੇ ’ਚ ਸਕੂਟਰੀ ਸਵਾਰ ਦੀ ਮੌਤ, ਅਣਪਛਾਤਾ ਨਾਮਜ਼ਦ

Monday, Jul 08, 2024 - 10:46 AM (IST)

ਹਾਦਸੇ ’ਚ ਸਕੂਟਰੀ ਸਵਾਰ ਦੀ ਮੌਤ, ਅਣਪਛਾਤਾ ਨਾਮਜ਼ਦ

ਬਠਿੰਡਾ (ਸੁਖਵਿੰਦਰ) : ਅਣਪਛਾਤੇ ਵਾਹਨ ਚਾਲਕ ਦੀ ਟੱਕਰ ਨਾਲ ਸਕੂਟਰੀ ਸਵਾਰ ਦੀ ਮੌਤ ਹੋ ਜਾਣ ’ਤੇ ਸਦਰ ਪੁਲਸ ਵੱਲੋਂ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਰਾਜਪ੍ਰੀਤ ਕੌਰ ਵਾਸੀ ਮਤੀ ਦਾਸ ਨਗਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦਾ ਪਤੀ ਹਰਜਿੰਦਰ ਸਿੰਘ 24 ਜੂਨ ਨੂੰ ਐਕਟਿਵਾ ’ਤੇ ਜਾ ਰਿਹਾ ਸੀ।

ਕੋਟਸ਼ਮੀਰ ਨਜ਼ਦੀਕ ਅਣਪਛਾਤੇ ਵਾਹਨ ਚਾਲਕ ਨੇ ਉਸਦੇ ਪਤੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੇ ਪਤੀ ਦੀ ਮੌਤ ਹੋ ਗਈ। ਪੁਲਸ ਵੱਲੋਂ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News