ਤੇਜ਼ ਰਫ਼ਤਾਰ ਕਾਰ ਨੇ ਮਾਰੀ ਥ੍ਰੀ-ਵ੍ਹੀਲਰ ਨੂੰ ਟੱਰਕ, ਔਰਤ ਦੀ ਮੌਤ

Tuesday, Aug 13, 2024 - 04:59 PM (IST)

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਮੋਗਾ ਰੋਡ ’ਤੇ ਪਿੰਡ ਮਾਛੀ ਬੁਗਰਾ ਦੇ ਨਜ਼ਦੀਕ ਇੱਕ ਤੇਜ਼ ਰਫ਼ਤਾਰ ਕਾਰ ਨੇ ਸੜਕ ’ਤੇ ਜਾ ਰਹੇ ਥ੍ਰੀ-ਵ੍ਹੀਲਰ ਨੂੰ ਪਿੱਛੋਂ ਟੱਕਰ ਮਾਰ ਦਿੱਤੀ।  ਇਸ ਹਾਦਸੇ ’ਚ ਥ੍ਰੀ-ਵ੍ਹੀਲਰ ’ਚ ਸਵਾਰ ਔਰਤ ਦੀ ਮੌਤ ਹੋ ਗਈ ਅਤੇ 3 ਹੋਰ ਜ਼ਖਮੀ ਹੋ ਗਏ ਹਨ, ਜਿਨ੍ਹਾ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇੱਕ ਥ੍ਰੀ-ਵ੍ਹੀਲਰ ਚਾਲਕ ਸਵਾਰੀਆਂ ਲੈ ਕੇ ਜਾ ਰਿਹਾ ਸੀ ਤਾਂ ਪਿੰਡ ਮਾਛੀ ਬੁਗਰਾ ਨੇੜੇ ਇੱਕ ਕਾਲੇ ਰੰਗ ਦੀ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਪਿੱਛੋਂ ਆਈ ਗੱਡੀ ਨੇ ਥ੍ਰੀ-ਵ੍ਹੀਲਰ ਨਾਲ ਟੱਕਰ ਮਾਰ ਦਿੱਤੀ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਮਰਨ ਵਾਲੀ ਔਰਤ ਪਿੰਡ ਮਾਛੀ ਬੁਗਰਾ ਦੀ ਰਹਿਣ ਵਾਲੀ ਸੀ। ਇਸ ਹਾਦਸੇ ਸਬੰਧੀ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।


Babita

Content Editor

Related News