ਸੜਕ ਹਾਦਸੇ ’ਚ ਔਰਤ ਦੀ ਮੌਤ, ਟਰੈਕਟਰ ਚਾਲਕ ਨਾਮਜ਼ਦ
Thursday, Feb 13, 2025 - 10:55 AM (IST)

ਬਠਿੰਡਾ (ਸੁਖਵਿੰਦਰ) : ਪਿਛਲੇ ਦਿਨੀਂ ਕੋਟਫੱਤਾ ਨੇੜੇ ਵਾਪਰੇ ਹਾਦਸੇ 'ਚ ਇਕ ਔਰਤ ਦੀ ਮੌਤ ਹੋ ਜਾਣ ਦੇ ਮਾਮਲੇ 'ਚ ਪੁਲਸ ਨੇ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਬਲਦੇਵ ਸਿੰਘ ਵਾਸੀ ਨੇੜੇ ਆਈ. ਟੀ. ਆਈ. ਬਠਿੰਡਾ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਪੁੱਤਰ ਸਰਬਜੀਤ ਸਿੰਘ ਅਤੇ ਪਤਨੀ ਜੋਗਿੰਦਰ ਕੌਰ ਆਪਣੀ ਕਾਰ ’ਚ ਬਠਿੰਡਾ ਵਾਪਸ ਆ ਰਹੇ ਸਨ।
ਰਸਤੇ ’ਚ ਇਕ ਟਰੈਕਟਰ ਚਾਲਕ ਗੁਰਪ੍ਰੀਤ ਸਿੰਘ ਵਾਸੀ ਕੋਟਫੱਤਾ ਨੇ ਲਾਪਰਵਾਹੀ ਨਾਲ ਉਨ੍ਹਾਂ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਪਤਨੀ ਦੀ ਮੌਤ ਹੋ ਗਈ, ਜਦੋਂ ਕਿ ਪੁੱਤਰ ਜ਼ਖਮੀ ਹੋ ਗਿਆ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।