ਫਰੀਦਕੋਟ 'ਚ ਭਿਆਨਕ ਹਾਦਸਾ, ਖੜ੍ਹੀ ਕਾਰ 'ਚ ਬੈਠੀ ਔਰਤ ਦੀ ਕੱਟੀ ਗਈ ਧੌਣ

Monday, Dec 05, 2022 - 12:57 PM (IST)

ਫਰੀਦਕੋਟ 'ਚ ਭਿਆਨਕ ਹਾਦਸਾ, ਖੜ੍ਹੀ ਕਾਰ 'ਚ ਬੈਠੀ ਔਰਤ ਦੀ ਕੱਟੀ ਗਈ ਧੌਣ

ਫਰੀਦਕੋਟ (ਜਗਤਾਰ) : ਫਰੀਦਕੋਟ-ਕੋਟਕਪੂਰਾ ਰੋਡ 'ਤੇ ਵਾਪਰੇ ਭਿਆਨਕ ਹਾਦਸੇ ਦੌਰਾਨ ਇਕ ਔਰਤ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਦਕਿ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਹਰਿੰਦਰਾ ਨਗਰ ਕੋਲ ਸੜਕ ਕਿਨਾਰੇ ਖੜ੍ਹੀ ਕਾਰ ਨੂੰ ਪਿੱਛੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ ਨਾਲ ਕਾਰ ਦੀ ਪਿਛਲੀ ਸੀਟ 'ਤੇ ਬੈਠੀ ਇਕ ਔਰਤ ਦੀ ਗਰਦਨ 'ਚ ਕੋਈ ਤਿੱਖੀ ਚੀਜ਼ ਲੱਗਣ ਕਾਰਨ ਉਸ ਦੀ ਧੌਣ ਕੱਟੀ ਗਈ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਟੱਕਰ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਅੰਦਰ ਨੂੰ ਧਸ ਗਈ। ਇਸ ਦੌਰਾਨ ਬਾਕੀ ਕਾਰ ਸਵਾਰਾਂ ਦੇ ਗੰਭੀਰ ਜ਼ਖ਼ਮੀ ਹੋਣ ਬਾਰੇ ਪਤਾ ਲੱਗਾ ਹੈ। ਉੱਥੇ ਹੀ ਟੱਕਰ ਮਾਰਨ ਵਾਲੇ ਕਾਰ ਸਵਾਰ ਦੇ ਏਅਰਬੈਗ ਖੁੱਲ੍ਹਣ ਕਾਰਨ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ। 

ਇਹ ਵੀ ਪੜ੍ਹੋ- ਗੋਲਡੀ ਬਰਾੜ ਨੂੰ ਡਿਟੇਨ ਕੀਤੇ ਜਾਣ ਦੇ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਦਾ ਵੱਡਾ ਖ਼ੁਲਾਸਾ

ਜਾਣਕਾਰੀ ਦਿੰਦਿਆਂ ਸਥਾਨਕ ਵਾਸੀ ਅਮਨ ਵੜਿੰਗ ਨੇ ਦੱਸਿਆ ਕਿ ਇਹ ਪਰਿਵਾਰ ਕੁੱਝ ਖ਼ਰੀਦਦਾਰੀ ਕਰਨ ਲਈ ਫਰੀਦਕੋਟ ਆਏ ਹੋਇਆ ਸੀ। ਇਸ ਦੌਰਾਨ ਉਨ੍ਹਾਂ ਨੇ ਕਾਰ ਸੜਕ ਕਿਨਾਰੇ ਖੜ੍ਹੀ ਕੀਤੀ ਸੀ। ਅਚਾਨਕ ਪਿੱਛੋਂ ਆਈ ਤੇਜ਼ ਰਫ਼ਤਾਰ ਕਾਰ ਨੇ ਖੜ੍ਹੀ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਔਰਤ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਲੋਕਾਂ ਨੇ ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਪਰ ਉਸ ਵੇਲੇ ਤੱਕ ਉਕਤ ਔਰਤ ਦੀ ਮੌਤ ਹੋ ਚੁੱਕੀ ਸੀ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News