ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ, ਪਰਿਵਾਰਕ ਮੈਂਬਰਾਂ ਨੇ ਲਾਏ ਸਹੁਰੇ ਪਰਿਵਾਰ 'ਤੇ ਗੰਭੀਰ ਦੋਸ਼
Monday, Aug 31, 2020 - 10:10 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ)— ਇਥੋਂ ਦੇ ਪਿੰਡ ਕਬਰਵਾਲਾ 'ਚ ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ਦੇ ਪਿੰਡ ਕਬਰਵਾਲਾ ਵਿਖੇ ਸਹੁਰੇ ਪਰਿਵਾਰ 'ਤੇ ਦੋਸ਼ ਲੱਗੇ ਹਨ ਕਿ ਉਨ੍ਹਾਂ ਲੜਕੀ 'ਤੇ ਤਸ਼ੱਦਦ ਢਾਇਆ ਗਿਆ ਹੈ ਅਤੇ ਫਿਰ ਸਪਰੇਅ ਪਿਆ ਦਿੱਤੀ ਗਈ ਹੈ।
ਪਿੰਡ ਲੁਬਾਣਿਆਵਾਲੀ ਦੀ ਲੜਕੀ ਜੋਕਿ ਪਿੰਡ ਕਬਰਵਾਲਾ ਵਿਖੇ ਵਿਆਹੀ ਹੋਈ ਸੀ, ਨੂੰ ਗੰਭੀਰ ਹਾਲਤ 'ਚ ਸ਼ਹਿਰ ਦੇ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਅੱਜ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਸਿਹਰਾ ਬੰਨ੍ਹ 3 ਭੈਣਾਂ ਨੇ ਮੋਢਿਆਂ 'ਤੇ ਚੁੱਕੀ ਇਕੌਲਤੇ ਭਰਾ ਦੀ ਅਰਥੀ, ਵੇਖ ਭੁੱਬਾ ਮਾਰ ਰੋਇਆ ਪੂਰਾ ਪਿੰਡ (ਵੀਡੀਓ)
ਦੋ ਸਾਲ ਪਹਿਲਾਂ ਹੋਇਆ ਸੀ ਵਿਆਹ
ਇਸ ਸਬੰਧੀ ਥਾਣਾ ਸਦਰ ਪੁਲਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ 'ਤੇ ਮ੍ਰਿਤਕ ਲੜਕੀ ਦੇ ਪਤੀ, ਸੱਸ ਅਤੇ ਜੇਠਾਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੀ ਦੇ ਭਰਾ ਸੁਖਜੀਤ ਸਿੰਘ ਪੁੱਤਰ ਬਲਕਾਰ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਮਨਦੀਪ ਕੌਰ (29) ਦਾ ਵਿਆਹ ਦੋ ਸਾਲ ਪਹਿਲਾਂ ਪਿੰਡ ਕਬਰਵਾਲਾ ਦੇ ਬਲਵੰਤ ਸਿੰਘ ਨਾਲ ਹੋਇਆ ਸੀ।
ਇਹ ਵੀ ਪੜ੍ਹੋ: ਕੋਰੋਨਾ ਨੇ ਫਿੱਕੀ ਕੀਤੀ ਬਾਬਾ ਸੋਢਲ ਮੇਲੇ ਦੀ ਰੌਣਕ, ਵੇਖੋ ਸਜੇ ਦਰਬਾਰ ਦੀਆਂ ਕੁਝ ਤਸਵੀਰਾਂ
ਇਹ ਵੀ ਪੜ੍ਹੋ: ਲੁਟੇਰਿਆਂ ਨਾਲ ਇਕੱਲੀ ਭਿੜੀ 15 ਸਾਲਾ ਬਹਾਦੁਰ ਕੁੜੀ, ਵੇਖੋ ਕਿੰਝ ਸ਼ੇਰਨੀ ਨੇ ਕਰਵਾਈ ਤੋਬਾ-ਤੋਬਾ (ਵੀਡੀਓ)
ਵਿਆਹ ਤੋਂ ਕੁਝ ਸਮੇਂ ਬਾਅਦ ਹੀ ਲੜਕੀ ਦੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਤੰਗ ਪਰੇਸ਼ਾਨ ਕਰਨ ਤੋਂ ਇਲਾਵਾ ਉਸ ਦੀ ਕੁੱਟਮਾਰ ਕੀਤੀ ਜਾਂਦੀ ਸੀ। ਬੀਤੇ ਦਿਨੀਂ ਸਹੁਰਾ ਪਰਿਵਾਰ ਵੱਲੋਂ ਉਸ ਦੀ ਕੁੱਟਮਾਰ ਕਰਨ ਉਪਰੰਤ ਉਸ ਨੂੰ ਸਪਰੇਅ ਪਿਆ ਦਿੱਤੀ ਗਈ, ਜਿਸ ਨਾਲ ਲੜਕੀ ਦੀ ਹਾਲਤ ਗੰਭੀਰ ਹੋ ਗਈ। ਗੰਭੀਰ ਹਾਲਤ 'ਚ ਉਸ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨਿੱਜੀ ਹਸਪਤਾਲ ਵਿਖੇ ਲਿਆਂਦਾ ਗਿਆ, ਜਿੱਥੇ ਇਲਾਜ ਦੌਰਾਨ ਲੜਕੀ ਦੀ ਮੌਤ ਹੋ ਗਈ ਹੈ। ਮ੍ਰਿਤਕਾ ਦੇ ਵਾਰਿਸਾਂ ਨੇ ਪੁਲਸ ਪ੍ਰਸ਼ਾਸ਼ਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਨਾਕੇ ਦੌਰਾਨ ASI 'ਤੇ ਚੜ੍ਹਾਈ ਕਾਰ, ਦੂਰ ਤੱਕ ਘੜੀਸਦਾ ਲੈ ਗਿਆ ਨੌਜਵਾਨ (ਵੀਡੀਓ)
ਕੀ ਕਹਿਣਾ ਹੈ ਸਦਰ ਥਾਣੇ ਦੇ ਐੱਸ. ਐੱਚ. ਓ. ਦਾ
ਇਸ ਸਬੰਧੀ ਜਦੋਂ ਥਾਣਾ ਸਦਰ ਦੇ ਐੱਸ. ਐੱਚ. ਓ. ਮਲਕੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਅੱਜ ਇਕ ਹਸਪਤਾਲ ਵਿਖੇ ਦਾਖ਼ਲ ਵਿਆਹੁਤਾ ਲੜਕੀ ਦੀ ਇਲਾਜ ਦੌਰਾਨ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਲੜਕੀ ਦੇ ਪਿਤਾ ਬਲਕਾਰ ਸਿੰਘ ਦੇ ਬਿਆਨਾਂ 'ਤੇ ਲੜਕੀ ਦੇ ਪਤੀ ਬਲਵੰਤ ਸਿੰਘ, ਉਸ ਦੀ ਮਾਂ ਅਤੇ ਵੱਡੀ ਜੇਠਾਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਕਰਨ ਤੋਂ ਬਾਅਦ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: 'ਕੋਰੋਨਾ' ਕੇਸ ਮਿਲਣ ਤੋਂ ਬਾਅਦ ਮਮਦੋਟ ਥਾਣਾ ਸੀਲ, ਇੰਨੇ ਦਿਨਾਂ ਤੱਕ ਨਹੀਂ ਹੋਵੇਗੀ ਪਬਲਿਕ ਡੀਲਿੰਗ