ਓ. ਕੇ. ਬਟਾਲਾ ''ਚ 55 ਸਾਲਾ ਕੈਂਸਰ ਪੀੜਤ ਔਰਤ ਦੀ ਮੌਤ
Tuesday, Apr 21, 2020 - 01:24 PM (IST)
ਬਟਾਲਾ (ਬੇਰੀ) : ਬੀਤੀ ਦੇਰ ਰਾਤ ਬਟਾਲਾ 'ਚ ਇਕ ਕੈਂਸਰ ਪੀੜਤ ਔਰਤ ਦੀ ਮੌਤ ਹੋਣ ਨਾਲ ਸ਼ਹਿਰ 'ਚ ਸਨਸਨੀ ਫੈਲ ਗਈ। ਜਾਣਕਾਰੀ ਮੁਤਾਬਕ 55 ਸਾਲਾ ਵੀਨਾ ਪਤਨੀ ਸੁਰੇਸ਼ ਵਾਸੀ ਬਟਾਲਾ ਜੋ ਕਿ ਪਿਛਲੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ, ਨੂੰ ਬੀਤੀ ਦੇਰ ਰਾਤ ਸਾਹ ਲੈਣ 'ਚ ਮੁਸ਼ਕਲ ਹੋ ਗਈ, ਜਿਸ ਕਾਰਣ ਉਸਦੀ ਮੌਤ ਹੋ ਗਈ। ਇਸ ਸਬੰਧੀ ਸੂਚਨਾ ਮਿਲਦਿਆਂ 'ਚ ਤੁਰੰਤ ਜਿਥੇ ਸਿਵਲ ਹਸਪਤਾਲ ਬਟਾਲਾ ਤੋਂ ਮੈਡੀਕਲ ਟੀਮ ਨੇ ਮ੍ਰਿਤਕਾ ਵੀਨਾ ਦਾ ਬਲੱਡ ਸੈਂਪਲ ਲੈ ਕੇ ਕੋਰੋਨਾ ਸਬੰਧੀ ਜਾਂਚ ਕਰਨ ਲਈ ਭੇਜ ਦਿੱਤਾ, ਉਥੇ ਨਾਲ ਹੀ ਪੁਲਸ ਨੇ ਉਕਤ ਔਰਤ ਦੀ ਲਾਸ਼ ਕਬਜ਼ੇ 'ਚ ਲੈਂਦਿਆਂ ਸਿਵਲ ਹਸਪਤਾਲ ਬਟਾਲਾ ਦੇ ਡੈੱਡ ਹਾਊਸ ਵਿਚ ਰੱਖ ਦਿੱਤਾ ਹੈ। ਇਹ ਵੀ ਪਤਾ ਲੱਗਾ ਹੈ ਕਿ ਔਰਤ ਦੇ ਪਰਿਵਾਰਕ ਮੈਂਬਰਾਂ ਨੂੰ 14 ਦਿਨਾਂ ਲਈ ਕੁਆਰੰਟਾਈਨ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਕੋਰੋਨਾ ਨਾਲ ਮਰੀ ਔਰਤ ਦੇ ਸੰਪਰਕ 'ਚ ਆਏ ਲੋਕਾਂ 'ਚੋਂ 6 ਦੀ ਪਹਿਲੀ ਰਿਪੋਰਟ ਆਈ ਨੈਗੇਟਿਵ
ਮ੍ਰਿਤਕ ਦੀ ਰਿਪੋਰਟ ਆਈ ਨੈਗੇਟਿਵ : ਐੱਸ. ਐੱਮ. ਓ.
ਇਸ ਦੌਰਾਨ ਮ੍ਰਿਤਕਾ ਵੀਨਾ ਦੇ ਬਲੱਡ ਸੈਂਪਲ ਦੀ ਰਿਪੋਰਟ ਸਬੰਧੀ ਐੱਸ. ਐੱਮ. ਓ. ਡਾ. ਸੰਜੀਵ ਭੱਲਾ ਨੇ ਦੱਸਿਆ ਕਿ ਮ੍ਰਿਤਕਾ ਵੀਨਾ ਦਾ ਕੋਰੋਨਾ ਟੈੱਸਟ ਨੈਗੇਟਿਵ ਆਇਆ ਹੈ ਅਤੇ ਅੱਜ ਸਵੇਰੇ 21 ਅਪ੍ਰੈਲ ਨੂੰ ਮ੍ਰਿਤਕਦੇਹ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ ਅਤੇ ਪਰਿਵਾਰ ਨੂੰ ਕੁਆਰੰਟਾਈਨ ਮੁਕਤ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਜਲੰਧਰ: ਕੋਰੋਨਾ ਦੇ ਮਰੀਜ਼ ਕਾਂਗਰਸੀ ਆਗੂ ਦੀਪਕ ਸ਼ਰਮਾ ਨੇ ਖੋਲ੍ਹੀ ਪੋਲ, ਦੱਸਿਆ ਕਿਵੇਂ ਚੱਲ ਰਿਹੈ ਹਸਪਤਾਲ 'ਚ ਇਲਾਜ
ਪੰਜਾਬ 'ਚ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 251 ਤੱਕ ਪੁੱਜਾ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਹੁਣ ਤੱਕ ਕੁੱਲ 251 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ। ਹੁਣ ਤੱਕ ਦੇ ਅੰਕੜਿਆਂ ਮੁਤਾਬਕ ਪੰਜਾਬ ਦੇ ਮੋਹਾਲੀ 'ਚ ਕੋਰੋਨਾ ਵਾਇਰਸ ਦੇ 62, ਜਲੰਧਰ 'ਚ 48, ਪਠਾਨਕੋਟ 'ਚ 24, ਨਵਾਂਸ਼ਹਿਰ 'ਚ 19, ਲੁਧਿਆਣਾ 'ਚ 16, ਅੰਮ੍ਰਿਤਸਰ 'ਚ 11, ਮਾਨਸਾ 'ਚ 11, ਪਟਿਆਲਾ 'ਚ 31, ਹੁਸ਼ਿਆਰਪੁਰ 'ਚ 7, ਮੋਗਾ 'ਚ 4, ਰੋਪੜ 'ਚ 3, ਫਰੀਦਕੋਟ 'ਚ 3, ਸੰਗਰੂਰ 'ਚ 3, ਬਰਨਾਲਾ 'ਚ 2, ਫਗਵਾੜਾ 1, ਕਪੂਰਥਲਾ 1, ਫਤਿਹਗੜ੍ਹ ਸਾਹਿਬ 'ਚ 2, ਮੁਕਤਸਰ 'ਚ 1, ਗੁਰਦਾਸਪੁਰ 'ਚ 1 ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 16 ਲੋਕਾਂ ਦੀ ਮੌਤ ਹੋ ਚੁੱਕੀ ਹੈ।