ਤੇਜ਼ ਰਫਤਾਰ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਫੇਟ, ਜਨਾਨੀ ਦੀ ਮੌਤ

08/09/2020 2:24:55 PM

ਪਟਿਆਲਾ (ਬਲਜਿੰਦਰ) : ਸ਼ਹਿਰ ਦੇ ਰਾਜਪੁਰਾ ਰੋਡ ’ਤੇ ਇਕ ਤੇਜ਼ ਰਫਤਾਰ ਟਰੱਕ ਨੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ। ਇਸ ਹਾਦਸੇ 'ਚ ਜਨਾਨੀ ਦੀ ਮੌਤ ਹੋ ਗਈ। ਇਸ ਮਾਮਲੇ 'ਚ ਥਾਣਾ ਸਦਰ ਪਟਿਆਲਾ ਦੀ ਪੁਲਸ ਨੇ ਭਰਪੂਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਦੋਣ ਕਲਾਂ ਥਾਣਾ ਸਦਰ ਪਟਿਆਲਾ ਦੀ ਸ਼ਿਕਾਇਤ ’ਤੇ ਅਣਪਛਾਤੇ ਟਰੱਕ ਡਰਾਈਵਰ ਖਿਲਾਫ਼ ਕੇਸ ਦਰਜ ਕਰ ਲਿਆ ਹੈ।

ਭਰਪੂਰ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਹ ਆਪਣੀ ਭੈਣ ਸੰਦੀਪ ਕੌਰ ਸਮੇਤ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਫੋਰਟ ਪਟਿਆਲਾ ਪੈਲਸ ਕੋਲ ਇਕ ਤੇਜ਼ ਰਫਤਾਰ ਟਰੱਕ ਨੇ ਉਸ ਦੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ। ਇਸ ਹਾਦਸੇ 'ਚ ਉਸ ਦੀ ਭੈਣ ਸੰਦੀਪ ਕੌਰ ਦੀ ਮੌਤ ਹੋ ਗਈ।


Babita

Content Editor

Related News