ਟਰੱਕ ਚਾਲਕ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਮਾਰੀ ਟੱਕਰ, ਪਤਨੀ ਦੀ ਮੌਤ

08/05/2022 10:48:26 AM

ਸਾਹਨੇਵਾਲ (ਜ.ਬ.) : ਆਪਣੇ ਮੋਟਰਸਾਈਕਲ ’ਤੇ ਜਾ ਰਹੇ ਇਕ ਪਤੀ-ਪਤਨੀ ਨੂੰ ਇਕ ਟਰੱਕ  ਨੇ ਟੱਕਰ ਮਾਰ ਦਿੱਤੀ। ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਪਤੀ ਆਪਣੀ ਪਤਨੀ ਨੂੰ ਕੰਮ ’ਤੇ ਛੱਡਣ ਲਈ ਜਾ ਰਿਹਾ ਸੀ। ਇਸ ਘਟਨਾ ਦੌਰਾਨ ਗੰਭੀਰ ਜ਼ਖਮੀ ਹੋਈ ਪਤਨੀ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਸਾਹਨੇਵਾਲ ਦੀ ਪੁਲਸ ਨੇ ਇਕ ਵਿਅਕਤੀ ਦੇ ਬਿਆਨਾਂ ’ਤੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਹੈ।

ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਸੁਰੇਸ਼ ਕੁਮਾਰ ਨਾਂ ਦੇ ਵਿਅਕਤੀ ਨੇ ਦੱਸਿਆ ਕਿ ਰਾਮ ਭਰੋਸਾ ਆਪਣੀ ਪਤਨੀ ਰੀਟਾ (35) ਨੂੰ ਕੰਮ ’ਤੇ ਛੱਡਣ ਲਈ ਆਪਣੇ ਪਲੈਟਿਨਾ ਮੋਟਰਸਾਈਕਲ ’ਤੇ ਜਾ ਰਿਹਾ ਸੀ। ਜਦੋਂ ਉਹ ਜੁਗਿਆਣਾ ਯੂਕੋ ਬੈਂਕ ਦੇ ਨਜ਼ਦੀਕ ਪਹੁੰਚੇ ਤਾਂ ਇਕ ਟਰੱਕ ਦੇ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਦੋਵੇਂ ਪਤੀ-ਪਤਨੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ’ਚੋਂ ਰੀਟਾ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਪੁਲਸ ਵੱਲੋਂ ਟਰੱਕ ਚਾਲਕ ਦੀ ਤਲਾਸ਼ ਕੀਤੀ ਜਾ ਰਹੀ ਹੈ।


Babita

Content Editor

Related News