ਰੱਖੜੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਭਿਆਨਕ ਹਾਦਸੇ ਦੌਰਾਨ ਪਤਨੀ ਦੀ ਮੌਤ, ਪਤੀ PGI ਰੈਫ਼ਰ

Wednesday, Aug 30, 2023 - 02:08 PM (IST)

ਰੱਖੜੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਭਿਆਨਕ ਹਾਦਸੇ ਦੌਰਾਨ ਪਤਨੀ ਦੀ ਮੌਤ, ਪਤੀ PGI ਰੈਫ਼ਰ

ਲੁਧਿਆਣਾ (ਵੈੱਬ ਡੈਸਕ, ਤਰੁਣ) : ਇੱਥੇ ਬੱਸ ਅੱਡੇ ਦੇ ਨੇੜੇ ਦੇਰ ਰਾਤ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਜੋੜੇ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ 30 ਸਾਲਾ ਸੋਨੀਆ ਦੀ ਮੌਤ ਹੋ ਗਈ, ਜਦੋਂ ਕਿ ਉਸ ਦਾ ਪਤੀ ਸੰਜੀਵ ਕੁਮਾਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਚੰਡੀਗੜ੍ਹ ਪੀ. ਜੀ. ਆਈ. ਰੈਫ਼ਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ 2 ਲੋਕਾਂ ਨੇ ਮਿੱਟੀ ਦਾ ਤੇਲ ਪਾ ਖ਼ੁਦ ਨੂੰ ਲਾਈ ਅੱਗ, ਜਾਣੋ ਕੀ ਹੈ ਪੂਰਾ ਮਾਮਲਾ

ਜਾਣਕਾਰੀ ਮੁਤਾਬਕ ਜ਼ਖਮੀ ਹੋਏ ਸੰਜੀਵ ਕੁਮਾਰ ਦਾ ਪਿਤਾ ਹਸਪਤਾਲ 'ਚ ਦਾਖ਼ਲ ਸੀ। ਸੰਜੀਵ ਕੁਮਾਰ ਤੇ ਉਸ ਦੀ ਪਤਨੀ ਕੁੱਝ ਸਮਾਨ ਲੈ ਕੇ ਹਸਪਤਾਲ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਤੇਜ਼ ਰਫ਼ਤਾਰ ਕਾਰ ਨਾਲ ਹੋ ਗਈ।

ਇਹ ਵੀ ਪੜ੍ਹੋ : ਪੰਜਾਬ 4 ਸਾਲਾਂ 'ਚ 7553 ਕਰੋੜ ਦੇ FDI ਨਾਲ 12ਵੇਂ ਨੰਬਰ 'ਤੇ, ਹਰਿਆਣਾ ਤੋਂ ਪਿੱਛੇ

ਇਸ ਦੌਰਾਨ ਸੋਨੀਆ ਦੀ ਮੌਤ ਹੋ ਗਈ, ਜਦੋਂ ਕਿ ਸੰਜੀਵ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਚੌਂਕੀ ਕੋਚਰ ਮਾਰਕਿਟ ਦੀ ਪੁਲਸ ਮੌਕੇ 'ਤੇ ਪਹੁੰਚੀ, ਜਿਸ ਨੇ ਕਾਰ ਨੂੰ ਕਬਜ਼ੇ 'ਚ ਲੈ ਲਿਆ ਹੈ, ਜਦੋਂ ਕਿ ਕਾਰ ਚਾਲਕ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Babita

Content Editor

Related News