ਬਾਬਾ ਵਡਭਾਗ ਸਿੰਘ ਜੀ ਦੇ ਸਥਾਨ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ! ਪੈ ਗਿਆ ਚੀਕ ਚਿਹਾੜਾ

Thursday, Mar 28, 2024 - 09:58 AM (IST)

ਬਾਬਾ ਵਡਭਾਗ ਸਿੰਘ ਜੀ ਦੇ ਸਥਾਨ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ! ਪੈ ਗਿਆ ਚੀਕ ਚਿਹਾੜਾ

ਗੁਰੂ ਕਾ ਬਾਗ (ਭੱਟੀ)- ਹਿਮਾਚਲ ਪ੍ਰਦੇਸ਼ 'ਚ ਸਥਿਤ ਬਾਬਾ ਵਡਭਾਗ ਸਿੰਘ ਜੀ ਦੇ ਸਥਾਨ ਤੋਂ ਯਾਤਰਾ ਕਰਕੇ ਵਾਪਸ ਪਰਤ ਰਹੇ ਜ਼ਿਲ੍ਹਾ ਅੰਮ੍ਰਿਤਸਰ ਦੇ ਇਕ ਪਰਿਵਾਰ ਨਾਲ ਵੱਡਾ ਸੜਕ ਹਾਦਸਾ ਵਾਪਰ ਜਾਣ ਕਰਕੇ ਇਕ ਔਰਤ ਦੀ ਮੌਤ ਤੇ 6 ਹੋਰ ਲੋਕਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਭੂਚਾਲ! ਅਮਿਤ ਸ਼ਾਹ ਨੇ ਅਕਾਲੀ ਦਲ ਦੇ ਵੱਡੇ ਲੀਡਰਾਂ ਨਾਲ ਕੀਤੀ ਮੀਟਿੰਗ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਜਗਦੇਵ ਕਲਾਂ ਦੇ ਵਸਨੀਕ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਬਲਰਾਜ ਕੌਰ ਆਪਣੇ ਮਾਂ, ਪਿਓ, ਭਰਾ ਤੇ ਬੱਚਿਆਂ ਸਮੇਤ ਬਾਬਾ ਵਡਭਾਗ ਸਿੰਘ ਦੀ ਯਾਤਰਾ 'ਤੇ ਗਏ ਸਨ। ਹਿਮਾਚਲ ਪ੍ਰਦੇਸ਼ ਤੋਂ ਵਾਪਸ ਆਉਂਦੇ ਸਮੇਂ ਟਾਂਡਾ ਨੇੜੇ ਉਨ੍ਹਾਂ ਦੀ ਕਾਰ ਦਾ ਟਰੱਕ ਨਾਲ ਐਕਸੀਡੈਂਟ ਹੋ ਗਿਆ। ਇਸ ਹਾਦਸੇ ਵਿਚ ਪੂਰਾ ਪਰਿਵਾਰ ਗੰਭੀਰ ਜ਼ਖਮੀ ਹੋ ਗਿਆ। ਇਲਾਜ ਦੌਰਾਨ ਮੇਰੀ ਪਤਨੀ ਬਲਰਾਜ ਕੌਰ ਦੀ ਮੌਤ ਹੋ ਗਈ ਤੇ ਮੇਰੇ ਬੱਚੇ, ਸਾਲਾ, ਸੱਸ ਤੇ ਸਹੁਰਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਜਿੰਨਾ ਨੂੰ ਇਲਾਜ ਦੇ ਲਈ ਅੰਮ੍ਰਿਤਸਰ ਦੇ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News