ਟਿੱਪਰ ਹੇਠਾਂ ਆਉਣ ਨਾਲ ਪਤਨੀ ਦੀ ਮੌਤ, ਪਤੀ ਜ਼ਖ਼ਮੀ

Wednesday, May 15, 2024 - 04:31 PM (IST)

ਟਿੱਪਰ ਹੇਠਾਂ ਆਉਣ ਨਾਲ ਪਤਨੀ ਦੀ ਮੌਤ, ਪਤੀ ਜ਼ਖ਼ਮੀ

ਬਟਾਲਾ/ਸ੍ਰੀ ਹਰਗੋਬਿੰਦਪੁਰ (ਸਾਹਿਲ, ਬਾਬਾ, ਰਮੇਸ਼) : ਟਿੱਪਰ-ਟਰੱਕ ਹੇਠਾਂ ਆਉਣ ਨਾਲ ਪਤਨੀ ਦੀ ਮੌਤ ਅਤੇ ਪਤੀ ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾ ਦੇ ਪਤੀ ਜਸਵੰਤ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਪਿੰਡ ਪੇਜੋਚੱਕ ਨੇ ਦੱਸਿਆ ਕਿ ਉਹ ਆਪਣੀ ਪਤਨੀ ਜਸਵਿੰਦਰ ਕੌਰ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਟਾਲਾ ਵੱਲ ਆ ਰਿਹਾ ਸੀ।

ਜਦੋਂ ਉਹ ਸ੍ਰੀ ਹਰਗੋਬਿੰਦਪੁਰ ਬਾਜ਼ਾਰ ਵਿਚ ਪਹੁੰਚੇ ਤਾਂ ਇਕ ਤੇਜ਼ ਟਿੱਪਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸਦੇ ਸਿੱਟੇ ਵਜੋਂ ਜਸਵਿੰਦਰ ਕੌਰ ਟਿੱਪਰ ਹੇਠਾਂ ਆ ਗਈ ਅਤੇ ਟਿੱਪਰ ਦਾ ਟਾਇਰ ਉਸ ਦੇ ਉੱਪਰੋਂ ਲੰਘ ਗਿਆ। ਇਸ ਹਾਦਸੇ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਈ, ਜਦਕਿ ਇਸ ਦੌਰਾਨ ਜਸਵੰਤ ਸਿੰਘ ਵੀ ਸੱਟਾਂ ਲੱਗਣ ਨਾਲ ਜ਼ਖਮੀ ਹੋ ਗਿਆ।

ਹਾਦਸੇ ਦੀ ਸੂਚਨਾ ਮਿਲਣ ਦੇ ਤੁਰੰਤ ਬਾਅਦ 108 ਐਂਬੂਲੈਂਸ ਦੇ ਮੁਲਾਜ਼ਮਾਂ ਨੇ ਉਕਤ ਪਤੀ-ਪਤਨੀ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਪਹੁੰਚਾਇਆ, ਜਿੱਥੇ ਸਿਵਲ ਹਸਪਤਾਲ ਇਲਾਜ ਦੌਰਾਨ ਪਤਨੀ ਦੀ ਮੌਤ ਹੋ ਗਈ। ਇਹ ਵੀ ਪਤਾ ਲੱਗਾ ਹੈ ਕਿ ਹਾਦਸੇ ਦੀ ਖ਼ਬਰ ਮਿਲਦਿਆਂ ਹੀ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਟਿੱਪਰ ਨੂੰ ਕਬਜ਼ੇ ਵਿਚ ਲੈ ਲਿਆ ਹੈ, ਜਦੋਂ ਕਿ ਟਿੱਪਰ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਖ਼ਬਰ ਲਿਖੇ ਜਾਣ ਤੱਕ ਪੁਲਸ ਦੀ ਕਾਰਵਾਈ ਜਾਰੀ ਸੀ।


author

Babita

Content Editor

Related News