ਕਾਰ ਸਿੱਖ ਰਹੀ ਕੁੜੀ ਨੇ ਮੋਟਰਸਾਈਕਲ ਨੂੰ ਮਾਰੀ ਟੱਰਕ, ਔਰਤ ਦੀ ਮੌਤ

Saturday, Jul 21, 2018 - 08:28 AM (IST)

ਕਾਰ ਸਿੱਖ ਰਹੀ ਕੁੜੀ ਨੇ ਮੋਟਰਸਾਈਕਲ ਨੂੰ ਮਾਰੀ ਟੱਰਕ, ਔਰਤ ਦੀ ਮੌਤ

ਜਲੰਧਰ (ਸੋਨੂੰ) : ਆਪਣੇ ਜੀਜੇ ਨਾਲ ਮੋਟਰਸਾਈਕਲ 'ਤੇ ਸਕੂਲ ਜਾ ਰਹੀ ਔਰਤ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਨਿਰਮਲਾ ਦੇਵੀ ਆਪਣੇ ਜੀਜੇ ਨਾਲ ਮੋਟਰਸਾਈਕਲ 'ਤੇ ਸਕੂਲ ਜਾ ਰਹੀ ਸੀ। ਇਸ ਦੌਰਾਨ ਮਾਸਟਰ ਮੋਤਾ ਸਿੰਘ ਨਗਰ ਨੇੜੇ ਕਾਰ ਸਿੱਖ ਰਹੀ ਇਕ ਕੁੜੀ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਨਿਰਮਲਾ ਦੇਵੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦਾ ਜੀਜਾ ਗੰਭੀਰ ਰੂਪ 'ਚ ਜ਼ਖਮੀਂ ਹੋ ਗਿਆ। ਮੌਕੇ 'ਤੇ ਪੁੱਜੀ ਪੁਲਸ ਨੇ ਨਿਰਮਲਾ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰ ਚਲਾ ਰਹੀ ਕੁੜੀ ਨੂੰ ਹਿਰਾਸਤ 'ਚ ਲੈ ਲਿਆ ਹੈ। ਪੁਲਸ ਦਾ ਕਹਿਣਾ ਹੈ ਕਿ ਕੁੜੀ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।


Related News