ਕਾਰ ਤੇ ਰੋਡਵੇਜ਼ ਦੀ ਬੱਸ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ, ਪੈ ਗਿਆ ਚੀਕ-ਚਿਹਾੜਾ, ਔਰਤ ਦੀ ਮੌਕੇ 'ਤੇ ਮੌਤ

Monday, Nov 13, 2023 - 10:11 PM (IST)

ਕਾਰ ਤੇ ਰੋਡਵੇਜ਼ ਦੀ ਬੱਸ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ, ਪੈ ਗਿਆ ਚੀਕ-ਚਿਹਾੜਾ, ਔਰਤ ਦੀ ਮੌਕੇ 'ਤੇ ਮੌਤ

ਦੀਨਾਨਗਰ (ਗੋਰਾਇਆ) : ਦੀਨਾਨਗਰ ਵਿਖੇ ਮੇਨ ਹਾਈਵੇ 'ਤੇ ਇਕ ਆਲਟੋ ਕਾਰ ਅਤੇ ਰੋਡਵੇਜ਼ ਦੀ ਬੱਸ ਦੀ ਸਿੱਧੀ ਟੱਕਰ ਹੋਣ ਕਾਰਨ ਕਾਰ 'ਚ ਸਵਾਰ ਔਰਤ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਕਾਰ ਚਲਾ ਰਿਹਾ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਪਠਾਨਕੋਟ ਤੋਂ ਗੁਰਦਾਸਪੁਰ ਨੂੰ ਜਾ ਰਹੀ ਰੋਡਵੇਜ਼ ਦੀ ਬੱਸ ਜਦ ਦੀਨਾਨਗਰ ਦੇ ਬਾਹਰਵਾਰ ਹਾਈਵੇ 'ਤੇ ਪਹੁੰਚੀ ਤਾਂ ਗੁਰਦਾਸਪੁਰ ਤੋਂ ਪਠਾਨਕੋਟ ਨੂੰ ਜਾ ਰਹੀ ਆਲਟੋ ਕਾਰ ਅਤੇ ਬੱਸ ਦੀ ਸਿੱਧੀ ਟੱਕਰ ਹੋ ਗਈ, ਜਿਸ ਕਾਰਨ ਕਾਰ 'ਚ ਸਵਾਰ ਰਾਜ ਰਾਣੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਕਾਰ ਚਾਲਕ ਅਮਨ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

PunjabKesari

ਇਹ ਵੀ ਪੜ੍ਹੋ : ਕਾਰ ਤੇ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ ਨੇ ਉਜਾੜ ਦਿੱਤਾ ਪਰਿਵਾਰ, ਬੱਚੀ ਸਮੇਤ 3 ਦੀ ਮੌਤ

ਦੱਸ ਦੇਈਏ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਟੁੱਟ ਗਈ ਅਤੇ ਕਾਰ 'ਚ ਸਵਾਰ ਔਰਤ ਤੇ ਨੌਜਵਾਨ ਨੂੰ ਕਾਰ ਨੂੰ ਤੋੜ ਕੇ ਬੜੀ ਮੁਸ਼ਕਿਲ ਨਾਲ ਰਾਹਗੀਰਾਂ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਬਾਹਰ ਕੱਢਿਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਦੀਨਾਨਗਰ ਥਾਣਾ ਮੁਖੀ ਮਨਜੀਤ ਸਿੰਘ ਵੱਲੋਂ ਮੌਕੇ 'ਤੇ ਪਹੁੰਚ ਕੇ ਬੱਸ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News