ਜਾਨਲੇਵਾ ਸਾਬਿਤ ਹੋਈ ਠੰਡ! ਜਲੰਧਰ 'ਚ ਔਰਤ ਨੇ ਤੋੜਿਆ ਦਮ
Tuesday, Jan 09, 2024 - 05:56 AM (IST)

ਜਲੰਧਰ (ਮਹੇਸ਼)- ਸਥਾਨਕ ਬੱਸ ਸਟੈਂਡ ਵਿਖੇ ਅੱਜ ਠੰਡ ਕਾਰਨ ਇਕ ਔਰਤ ਦੀ ਮੌਤ ਹੋ ਗਈ | ਔਰਤ ਕਾਊਂਟਰ ਨੰਬਰ 23 ’ਤੇ ਮ੍ਰਿਤਕ ਪਈ ਮਿਲੀ, ਜਿੱਥੋਂ ਚੰਡੀਗੜ੍ਹ ਲਈ ਬੱਸਾਂ ਚੱਲਦੀਆਂ ਸਨ। ਬੱਸ ਸਟੈਂਡ ਪੁਲਸ ਚੌਕੀ ਦੇ ਇੰਚਾਰਜ ਐੱਸ. ਆਈ. ਮੇਜਰ ਸਿੰਘ ਰਿਆੜ ਨੇ ਦੱਸਿਆ ਕਿ ਪੁਲਸ ਨੇ ਔਰਤ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਔਰਤ ਦੀ ਉਮਰ ਕਰੀਬ 45 ਸਾਲ ਹੈ।
ਇਹ ਖ਼ਬਰ ਵੀ ਪੜ੍ਹੋ - ਭਾਰਤ ਨੂੰ ਮਿਲਿਆ ਕੱਚੇ ਤੇਲ ਦਾ ਭੰਡਾਰ, ਇਸ ਜਗ੍ਹਾ ਮਿਲੇ 26 ਖੂਹ, ਕੇਂਦਰ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਲੋਕਾਂ ਮੁਤਾਬਕ ਔਰਤ ਦੀ ਮਾਨਸਿਕ ਹਾਲਤ ਠੀਕ ਨਹੀਂ ਸੀ। ਲੋਕਾਂ ਨੇ ਉਸ ਨੂੰ ਪਹਿਲਾਂ ਵੀ ਬੱਸ ਸਟੈਂਡ ਦੇ ਆਲੇ-ਦੁਆਲੇ ਘੁੰਮਦੇ ਦੇਖਿਆ ਸੀ। ਐੱਸ. ਆਈ. ਮੇਜਰ ਸਿੰਘ ਰਿਆੜ ਨੇ ਦੱਸਿਆ ਕਿ ਪੁਲਸ ਨੇ ਔਰਤ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਔਰਤ ਦੀ ਲਾਸ਼ ਨੂੰ ਸ਼ਨਾਖਤ ਲਈ ਅਗਲੇ 72 ਘੰਟਿਆਂ ਲਈ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ। ਉਸ ਤੋਂ ਬਾਅਦ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8