ਜਨਾਨੀ ਦੀ ਭੇਦਭਰੀ ਹਾਲਤ ’ਚ ਮੌਤ, ਪਤੀ ਸਮੇਤ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ
Saturday, Aug 28, 2021 - 12:49 PM (IST)

ਪਟਿਆਲਾ (ਬਲਜਿੰਦਰ) : ਅਰਬਨ ਅਸਟੇਟ ਫੇਸ-2 ਦੀ ਰਹਿਣ ਵਾਲੀ ਜਨਾਨੀ ਦੀ ਭੇਦਭਰੀ ਹਾਲਤ ’ਚ ਮੌਤ ਹੋ ਗਈ, ਜਿਸ ਦੀ ਪਛਾਣ ਨਵਦੀਪ ਕੌਰ (32) ਵਜੋਂ ਹੋਈ। ਪੇਕਾ ਪਰਿਵਾਰ ਨੇ ਨਵਦੀਪ ਕੌਰ ਦੇ ਸਹੁਰਾ ਪਰਿਵਾਰ ’ਤੇ ਉਸ ਦਾ ਕਤਲ ਕਰਨ ਦਾ ਦੋਸ਼ ਲਾਇਆ ਹੈ। ਨਵਦੀਪ ਕੌਰ ਦੇ ਰਿਸ਼ਤੇਦਾਰ ਗੁਰਲਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਾਮ ਨੂੰ ਨਵਦੀਪ ਦਾ ਫੋਨ ਆਇਆ ਸੀ ਕਿ ਉਸ ਦਾ ਸਹੁਰਾ ਪਰਿਵਾਰ ਤੰਗ ਕਰ ਰਿਹਾ ਹੈ। ਉਹ ਕਰਨਾਲ ਤੋਂ ਸਵੇਰੇ ਪਟਿਆਲਾ ਪਹੁੰਚ ਗਏ। ਜਦੋਂ ਆ ਕੇ ਦੇਖਿਆ ਤਾਂ ਨਵਦੀਪ ਕੌਰ ਦੀ ਮੌਤ ਹੋ ਚੁੱਕੀ ਸੀ। ਉਸ ਦਾ ਪਤੀ ਅਤੇ 3 ਸਾਲਾ ਭਾਣਜਾ ਵੀ ਉਥੇ ਨਹੀਂ ਸਨ। ਉਨ੍ਹਾਂ ਨੇ ਪੁਲਸ ਨੂੰ ਸੂਚਿਤ ਕੀਤਾ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਪਰ ਜਦੋਂ ਕੇਸ ਦਰਜ ਕੀਤੇ ਜਾਣ ਤੱਕ ਕੁੜੀ ਦੇ ਪੇਕਾ ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਮਨਾ ਕਰ ਦਿੱਤਾ।
ਇਹ ਵੀ ਪੜ੍ਹੋ : ਹਲਕਾ ਧਰਮਕੋਟ ਦੇ ਨੌਜਵਾਨ ਰਾਜਿੰਦਰ ਸਿੰਘ ਦੀ ਕੈਨੇਡਾ ’ਚ ਮੌਤ
ਇਸ ਤੋਂ ਬਾਅਦ ਪੁਲਸ ਨੇ ਕੁੜੀ ਦੇ ਪਤੀ ਸਮੇਤ ਹੋਰ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਅਰਬਨ ਅਸਟੇਟ ਦੇ ਐੱਸ. ਐੱਚ. ਓ. ਰੌਣੀ ਸਿੰਘ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਸ ਮਾਮਲੇ ’ਚ ਕੇਸ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪਹਿਲੀ ਪਤਨੀ ਤੋਂ ਬਿਨਾਂ ਤਲਾਕ ਲਏ ਦੂਜਾ ਵਿਆਹ ਰਚਾਉਣ ਦੇ ਦੋਸ਼ੀ ਨੂੰ 6 ਸਾਲ ਦੀ ਕੈਦ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ