ਮਾਛੀਵਾੜਾ : ਸਵਾਈਨ ਫਲੂ ਦੇ ਕਹਿਰ ਨਾਲ ਇਕ ਹੋਰ ਮੌਤ

01/24/2019 1:13:24 PM

ਮਾਛੀਵਾੜਾ ਸਾਹਿਬ (ਟੱਕਰ) : ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਪਿੰਡ ਮੱਲੇਵਾਲ ਸ਼ੇਰੀਆਂ ਵਿਖੇ 3 ਦਿਨ ਪਹਿਲਾਂ ਸਵਾਈਨ ਫਲੂ ਨਾਲ ਕਿਸਾਨ ਬਲਵਿੰਦਰ ਸਿੰਘ ਦੀ ਮੌਤ ਹੋ ਗਈ ਸੀ ਅਤੇ ਹੁਣ ਇਸ ਹਲਕੇ ਦੇ ਪਿੰਡ ਗੁੱਜਰਵਾਲ ਵਿਖੇ ਇੱਕ ਔਰਤ ਹਰਦੀਪ ਕੌਰ ਦੀ ਇਸ ਬਿਮਾਰੀ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਗੁੱਜਰਵਾਲ ਦੇ ਨਿਵਾਸੀ ਤਰਸੇਮ ਸਿੰਘ ਦੀ ਪਤਨੀ ਹਰਦੀਪ ਕੌਰ ਨੂੰ ਬੀਤੇ ਸੋਮਵਾਰ ਸਾਹ ਲੈਣ 'ਚ ਤਕਲੀਫ਼ ਮਹਿਸੂਸ ਹੋਈ, ਜਿਸ 'ਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਇੱਕ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ। ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਚੰਡੀਗੜ੍ਹ ਵਿਖੇ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕਾ ਹਰਦੀਪ ਕੌਰ ਦਾ ਟੈਸਟ ਕੀਤਾ ਗਿਆ ਸੀ, ਜਿਸ ਵਿਚ ਪੁਸ਼ਟੀ ਹੋਈ ਕਿ ਉਹ ਇਸ ਬਿਮਾਰੀ ਨਾਲ ਪੀੜ੍ਹਤ ਹੈ। ਹਰਦੀਪ ਕੌਰ ਦਾ ਪਿੰਡ ਦੇ ਸਮਸ਼ਾਨ ਘਾਟ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ।

Babita

This news is Content Editor Babita