ਬਾਬਾ ਲੱਖਾ ਸਿੰਘ ਦੀ ਕਾਰ ਨਾਲ ਟੱਕਰ ਪਿੱਛੋਂ ਪਤੀ-ਪਤਨੀ ਦੀ ਮੌਤ
Friday, Feb 14, 2025 - 07:09 PM (IST)
![ਬਾਬਾ ਲੱਖਾ ਸਿੰਘ ਦੀ ਕਾਰ ਨਾਲ ਟੱਕਰ ਪਿੱਛੋਂ ਪਤੀ-ਪਤਨੀ ਦੀ ਮੌਤ](https://static.jagbani.com/multimedia/2025_2image_19_00_420816523untitled-17copy.jpg)
ਮੋਗਾ (ਵੈੱਬ ਡੈਸਕ)- ਮੋਗਾ 'ਚ ਦੇਰ ਸ਼ਾਮ ਵੱਡਾ ਹਾਦਸਾ ਵਾਪਰਿਆ ਹੈ। ਇਥੇ ਇਕ ਕਾਰ ਅਤੇ ਐਕਟਿਵਾ ਵਿਚਾਲੇ ਜ਼ਬਰਦਸਤ ਟੱਕਰ ਹੋਈ ਹੈ, ਜਿਸ ਕਾਰਨ ਪਤੀ-ਪਤਨੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮਿਲੀ ਹੈ ਕਿ ਨਾਨਕਸਰ ਠਾਠ ਕਲੇਰਾ ਦੇ ਬਾਬਾ ਲੱਖਾ ਸਿੰਘ ਇਕ ਕਾਰ 'ਚ ਸਵਾਰ ਹੋ ਕੇ ਜਾ ਰਹੇ ਸਨ, ਇਸ ਦੌਰਾਨ ਉਨ੍ਹਾਂ ਦੀ ਕਾਰ ਦੀ ਟੱਕਰ ਇਕ ਐਕਟਿਵਾ ਨਾਲ ਹੋਈ। ਐਕਟਿਵਾ ਉੱਤੇ ਪਤੀ-ਪਤਨੀ ਸਵਾਰ ਦੱਸੇ ਜਾ ਰਹੇ ਹਨ। ਉਥੇ ਹੀ ਖ਼ਬਰ ਮਿਲੀ ਹੈ ਕਿ ਹਾਦਸੇ ਦੇ ਕਾਰਨ ਇਕ ਔਰਤ ਦੀ ਮੌਤ ਹੋ ਗਈ ਹੈ, ਜਦਕਿ ਉਸ ਦੇ ਪਤੀ ਦੀ ਹਾਲਤ ਗੰਭੀਰ ਹੋਣ ਕਾਰਨ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਦੀ ਪਛਾਣ ਲਵਪ੍ਰੀਤ ਅਤੇ ਬਲਕਾਰ ਸਿੰਘ ਵਜੋਂ ਹੋਈ ਹੈ। ਲਵਪ੍ਰੀਤ ਸਿੰਘ ਗਰਭਵਤੀ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਸਪੈਸ਼ਲ DGP ਅਰਪਿਤ ਸ਼ੁਕਲਾ ਨੇ ਟਰੈਵਲ ਏਜੰਟਾਂ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਹੁਕਮ
ਥਾਣਾ ਮੁਖੀ ਗੁਰਸੇਵਕ ਸਿੰਘ ਨੇ ਦੱਸਿਆ ਕਿ ਪਿੰਡ ਨਿਧਾਵਾਲਾ ਨਿਵਾਸੀ ਬਲਕਾਰ ਸਿੰਘ (32) ਜੋ ਸੈਲੋਂ ਪਲਾਟ ਮੋਗਾ ਵਿਖੇ ਨੌਕਰੀ ਕਰਦਾ ਸੀ ਅਤੇ ਆਪਣੀ ਪਤਨੀ ਲਵਜੀਤ ਕੌਰ (27) ਨਾਲ ਮੋਗਾ ਤੋਂ ਵਿਆਹ ਸਮਾਗਮ ਨੂੰ ਲੈ ਕੇ ਖ੍ਰੀਦੋ ਫਰੋਖਤ ਕਰਕੇ ਆਪਣੇ ਪਿੰਡ ਜਾ ਰਿਹਾ ਸੀ। ਜਦੋਂ ਉਹ ਘੱਲ ਕਲਾਂ ਤੋਂ ਡਰੋਲੀ ਦੇ ਵਿਚਕਾਰ ਪੈਟਰੋਲ ਪੰਪ ਕੋਲ ਪੁੱਜਾ ਤਾਂ ਅਚਾਨਕ ਪਿੱਛੇ ਤੋਂ ਆ ਰਹੀ ਫੋਰਡ ਗੱਡੀ ਨੇ ਫੇਟ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਲਵਜੀਤ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਬਲਕਾਰ ਸਿੰਘ ਦੀ ਬਾਅਦ ਵਿਚ ਮੌਤ ਹੋਈ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਇਸ ਮਾਮਲੇ ਵਿਚ ਪਰਿਵਾਰਿਕ ਮੈਬਰਾਂ ਦੇ ਬਿਆਨ ਦਰਜ਼ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਦੂਜੇ ਪਾਸੇ ਥਾਣਾ ਸਦਰ ਮੂਹਰੇ ਇਕੱਤਰ ਵੱਡੀ ਗਿਣਤੀ ਵਿਚ ਪਿੰਡ ਨਿਧਾਵਾਲਾ ਨਿਵਾਸੀਆਂ ਨੇ ਪੀੜ੍ਹਤ ਪਰਿਵਾਰ ਨੂੰ ਇਨਸਾਫ਼ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਸ ਨੂੰ ਇਸ ਮਾਮਲੇ ਵਿਚ ਬਣਦੀ ਕਾਨੂੰਨੀ ਕਰਵਾਈ ਅਮਲ ਵਿਚ ਲਿਆਉਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਚੱਲਦੀ ਸ਼ਾਨ-ਏ-ਪੰਜਾਬ 'ਚ ਵਾਪਰੀ ਵੱਡੀ ਘਟਨਾ, ਵੇਖਣ ਵਾਲਿਆਂ ਦੇ ਉੱਡੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e