ਗੋਡੇ ਬਦਲਾਉਣ ਹਸਪਤਾਲ ਗਈ ਔਰਤ ਨੂੰ ਮਿਲੀ ਮੌਤ, ਪੜ੍ਹੋ ਹੈਰਾਨ ਕਰ ਦੇਣ ਵਾਲਾ ਮਾਮਲਾ

Thursday, Jun 05, 2025 - 12:15 PM (IST)

ਗੋਡੇ ਬਦਲਾਉਣ ਹਸਪਤਾਲ ਗਈ ਔਰਤ ਨੂੰ ਮਿਲੀ ਮੌਤ, ਪੜ੍ਹੋ ਹੈਰਾਨ ਕਰ ਦੇਣ ਵਾਲਾ ਮਾਮਲਾ

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਤੋਂ ਮਾਮਲਾ ਸਾਹਮਣੇ ਆਇਆ ਹੈ, ਜਿਥੇ ਅਜਨਾਲਾ ਦੇ ਨਵੇਂ ਪਿੰਡ ਦੀ 35  ਸਾਲਾ ਮਹਿਲਾ ਆਪਣੇ ਨਵੇਂ ਗੋਡੇ ਪਵਾਉਣ ਇਕ ਨਿੱਜੀ ਹਸਪਤਾਲ ਵਿਚ ਦਾਖਲ ਹੋਣ ਲਈ ਗਈ ਸੀ ਪਰ ਹਸਪਤਾਲ ਪ੍ਰਬੰਧਕਾਂ ਵੱਲੋਂ ਗਲਤ ਟੀਕਾ ਲਗਾਉਣ ਕਾਰਨ ਉਸ ਦੀ ਮੌਤ ਹੋ ਗਈ। ਇਸ ਦੌਰਾਨ ਪੂਰਾ ਪਰਿਵਾਰ ਪੁਲਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ-  ਪੰਜਾਬ ਦੇ ਮੌਸਮ ਨੂੰ ਲੈ ਕੇ ਜਾਣੋ ਤਾਜ਼ਾ ਅਪਡੇਟ

ਇਸ ਸੰਬਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਮਹਿਲਾ ਦੀ ਭੈਣ ਪਰਮਜੀਤ ਕੌਰ ਅਤੇ ਜੀਜੇ ਅਰਜਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਭੈਣ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿਚ ਗੋਡੇ ਬਦਲਾਉਣ ਲਈ ਦਾਖਲ ਹੋਈ ਸੀ ਜਿਸਦੇ ਚਲਦੇ ਇਲਾਜ ਤੋਂ ਬਾਅਦ ਡਿਸਚਾਰਜ ਵਾਲੇ ਦਿਨ ਡਾਕਟਰਾਂ ਵੱਲੋਂ ਉਸ ਦੇ ਗਲਤ ਟੀਕਾ ਲਗਾ ਦਿੱਤਾ ਗਿਆ ਜਿਸ ਕਾਰਨ ਉਸ ਦੀ ਮੌਤ ਹੋਈ ਗਈ। ਉਨ੍ਹਾਂ ਦੱਸਿਆ ਕਿ ਅਸੀਂ ਬੜੀ ਮੁਸ਼ਕਿਲ ਨਾਲ ਬਿਆਜ 'ਤੇ ਪੈਸੇ ਲੈ ਸਾਢੇ ਚਾਰ ਲੱਖ ਰੁਪਏ ਦੇ ਇਲਾਜ ਕਰਵਾਇਆ ਸੀ ਪਰ ਅੱਜ ਡਾਕਟਰਾਂ ਦੀ ਲਾਪ੍ਰਵਾਹੀ ਕਾਰਨ ਅੱਜ ਸਾਡੇ ਪਰਿਵਾਰਕ ਮੈਂਬਰ ਦੀ ਮੌਤ ਹੋ ਗਈ ਹੈ। 

ਇਹ ਵੀ ਪੜ੍ਹੋ-  ਇੰਟਰਨੈਸ਼ਨਲ ਗਿਰੋਹ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਤਸਕਰ ਨੂੰ...

ਉਨ੍ਹਾਂ ਕਿਹਾ ਅਸੀਂ ਡਾਕਟਰ ਨੂੰ ਫੋਨ ਕਰ ਰਹੇ ਹਾਂ ਪਰ ਉਹ ਫੋਨ ਵੀ ਨਹੀਂ ਚੁੱਕ ਰਹੇ। ਉਨ੍ਹਾਂ ਪੁਲਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ। ਉਧਰ ਦੂਜੇ ਪਾਸੇ ਪੁਲਸ ਪ੍ਰਸ਼ਾਸ਼ਨ ਵਲੋਂ ਮੌਕੇ 'ਤੇ ਪਹੁੰਚ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦਾ ਪਰਿਵਾਰ ਰੋਸ ਵੱਜੋਂ ਹਸਪਤਾਲ ਦੇ ਬਾਹਰ ਮੁਜ਼ਾਹਰਾ ਕਰ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਥਾਰ ਤੇ ਬੁਲਟ ਦੀ ਟੱਕਰ ਦੌਰਾਨ ਹੋਇਆ ਬਲਾਸਟ, ਮੁੰਡੇ ਦੀ ਮੌਕੇ 'ਤੇ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News