ਰੇਲ ਗੱਡੀ ਦੇ ਇੰਜਣ ਦੀ ਲਪੇਟ ''ਚ ਆਉਣ ਨਾਲ ਔਰਤ ਦੀ ਮੌਤ

Thursday, Sep 21, 2017 - 02:55 PM (IST)

ਰੇਲ ਗੱਡੀ ਦੇ ਇੰਜਣ ਦੀ ਲਪੇਟ ''ਚ ਆਉਣ ਨਾਲ ਔਰਤ ਦੀ ਮੌਤ


ਮੋਗਾ (ਆਜ਼ਾਦ) - ਅੱਜ ਦੇਰ ਸ਼ਾਮ ਰੇਲ ਇੰਜਣ ਦੀ ਲਪੇਟ 'ਚ ਆਉਣ ਨਾਲ ਰੇਖਾ (53) ਨਿਵਾਸੀ ਪ੍ਰੇਮ ਨਗਰ ਮੋਗਾ ਦੀ ਮੌਤ ਹੋਣ ਦਾ ਪਤਾ ਲੱਗਾ ਹੈ। ਜਾਣਕਾਰੀ ਅਨੁਸਾਰ ਰੇਖਾ ਹੋਰਨਾਂ ਔਰਤਾਂ ਨਾਲ ਕੋਟਕਪੂਰਾ ਰੋਡ 'ਤੇ ਸਥਿਤ ਸੇਵਾ ਕਰਨ ਲਈ ਸਤਿਸੰਗ ਭਵਨ ਜਾ ਰਹੀ ਸੀ ਕਿ ਜਦੋਂ ਉਹ ਰੇਲਵੇ ਲਾਈਨ ਕਰਾਸ ਕਰਨ ਲੱਗੀ ਤਾਂ ਲੁਧਿਆਣਾ ਵੱਲੋਂ ਆ ਰਹੇ ਰੇਲ ਇੰਜਣ ਦੀ ਲਪੇਟ 'ਚ ਆ ਗਈ ਅਤੇ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਸਰਕਾਰੀ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ ਪਰ ਉਸ ਨੇ ਦਮ ਤੋੜ ਦਿੱਤਾ। 

ਘਟਨਾ ਦੀ ਜਾਣਕਾਰੀ ਮਿਲਣ 'ਤੇ ਰੇਲਵੇ ਪੁਲਸ ਚੌਕੀ ਦੇ ਇੰਚਾਰਜ ਜਸਵੀਰ ਸਿੰਘ, ਹੌਲਦਾਰ ਸੋਹਣ ਸਿੰਘ, ਸੁਰਜੀਤ ਸਿੰਘ ਤੇ ਹੋਰ ਰੇਲਵੇ ਪੁਲਸ ਮੁਲਾਜ਼ਮਾਂ ਨਾਲ ਮੌਕੇ 'ਤੇ ਪੁੱਜੇ ਅਤੇ ਜਾਂਚ ਕਰਨ ਤੋਂ ਇਲਾਵਾ ਪੁੱਛਗਿੱਛ ਕੀਤੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾ ਦੇ ਬੇਟਿਆਂ ਸਾਜਨ ਕੁਮਾਰ ਅਤੇ ਰਾਜ ਕੁਮਾਰ ਦੇ ਬਿਆਨਾਂ 'ਤੇ ਕਾਰਵਾਈ ਕਰਨ ਤੋਂ ਬਾਅਦ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।


Related News