ਅਣਪਛਾਤੇ ਵਾਹਨ ਨੇ ਬਜ਼ੁਰਗ ਔਰਤ ਨੂੰ ਕੁਚਲਿਆ, ਮੌਤ

Monday, May 25, 2026 - 11:48 AM (IST)

ਅਣਪਛਾਤੇ ਵਾਹਨ ਨੇ ਬਜ਼ੁਰਗ ਔਰਤ ਨੂੰ ਕੁਚਲਿਆ, ਮੌਤ

ਅਬੋਹਰ (ਸ. ਹ.) : ਇੱਥੇ ਨੇੜਲੇ ਪਿੰਡ ਦੋਦਾ ਦੀ ਇਕ ਬਜ਼ੁਰਗ ਔਰਤ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਦਰਦਨਾਕ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰੱਖ ਦਿੱਤਾ ਹੈ। ਪੁਲਸ ਘਟਨਾ ਸਥਾਨ ’ਤੇ ਲੱਗੇ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਬਲਦੇਵ ਕੌਰ (70) ਪਤਨੀ ਬੰਤਾ ਸਿੰਘ ਦੇ ਪੁੱਤਰ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਨੇੜੇ ਇਕ ਪਿੰਡ ’ਚ ਉਨ੍ਹਾਂ ਦੇ ਇਕ ਜਾਣਕਾਰ ਦੇ ਘਰ ਸੋਗ ਸਮਾਗਮ ਸੀ। ਉਸ ਦੀ ਮਾਂ ਸਵੇਰੇ 8 ਵਜੇ ਦੇ ਕਰੀਬ ਪਿੰਡ ਵੱਲ ਪੈਦਲ ਜਾ ਰਹੀ ਸੀ ਜਦੋਂ ਉਹ ਦੋਦਾ ਦੇ ਡਿਫੈਂਸ ਰੋਡ ’ਤੇ ਪਹੁੰਚੀ ਤਾਂ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਉਸ ਦੀ ਮਾਂ ਜ਼ਮੀਨ ’ਤੇ ਡਿੱਗ ਪਈ ਅਤੇ ਗੰਭੀਰ ਜ਼ਖਮੀ ਹੋ ਗਈ। ਨੇੜਲੇ ਵਸਨੀਕਾਂ ਨੇ ਉਨ੍ਹਾਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਸੂਚਨਾ ਮਿਲਣ ’ਤੇ ਉਹ ਮੌਕੇ ’ਤੇ ਪਹੁੰਚੇ ਅਤੇ ਜ਼ਖਮੀ ਬਲਦੇਵ ਕੌਰ ਨੂੰ ਇਲਾਜ ਲਈ ਅਬੋਹਰ ਹਸਪਤਾਲ ਲਿਜਾ ਰਹੇ ਸਨ ਕਿ ਰਸਤੇ ’ਚ ਉਸ ਦੀ ਮੌਤ ਹੋ ਗਈ। ਬਹਾਵਲਵਾਲਾ ਪੁਲਸ ਸਟੇਸ਼ਨ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ’ਚ ਰੱਖਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 194 ਤਹਿਤ ਕਾਰਵਾਈ ਕੀਤੀ ਹੈ।
 


author

Babita

Content Editor

Related News