ਕਾਰਾਂ ਦੀ ਟੱਕਰ ’ਚ ਔਰਤ ਦੀ ਮੌਤ, ਮਾਲਕ ਅਤੇ ਡਰਾਈਵਰ ਗੰਭੀਰ ਜ਼ਖਮੀ

Thursday, Aug 29, 2024 - 07:39 AM (IST)

ਕਾਰਾਂ ਦੀ ਟੱਕਰ ’ਚ ਔਰਤ ਦੀ ਮੌਤ, ਮਾਲਕ ਅਤੇ ਡਰਾਈਵਰ ਗੰਭੀਰ ਜ਼ਖਮੀ

ਮੁੱਲਾਂਪੁਰ ਦਾਖਾ (ਕਾਲੀਆ) : ਜਗਰਾਓਂ-ਮੁੱਲਾਂਪੁਰ ਨੈਸ਼ਨਲ ਹਾਈਵੇ ’ਤੇ ਇਨੋਵਾ ਅਤੇ ਵੈਨਿਉ ਕਾਰ ਦੀ ਟੱਕਰ ਹੋਣ ਕਾਰਨ ਕਾਰ ’ਚ ਸਵਾਰ ਮਨਪ੍ਰੀਤ ਕੌਰ ਪਤਨੀ ਅਮਨਪ੍ਰੀਤ ਸਿੰਘ ਵਾਸੀ ਜਗਰਾਓਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇਨੋਵਾ ਕਾਰ ਡਰਾਈਵਰ ਅਤੇ ਮਾਲਕ ਗੰਭੀਰ ਰੂਪ ’ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਡੀ. ਐੱਮ. ਸੀ. ਹਸਪਤਾਲ ’ਚ ਦਾਖਲ ਕਰਵਾਇਆ ਹੈ।

ਸਬ-ਇੰਸਪੈਕਟਰ ਕਿਰਨਦੀਪ ਕੌਰ ਨੇ ਦੱਸਿਆ ਕਿ ਇਨੋਵਾ ਅਤੇ ਵੈਨਿਉ ਕਾਰ ਦੋਵੇਂ ਹੀ ਜਗਰਾਓਂ ਤੋਂ ਲੁਧਿਆਣਾ ਵੱਲ ਨੂੰ ਜਾ ਰਹੀਆਂ ਸਨ, ਪਿੰਡ ਢੱਟ ਲਾਗੇ ਇਨੋਵਾ ਕਾਰ ਵੈਨਿਉ ਕਾਰ ਨੂੰ ਓਵਰਟੇਕ ਕਰਨ ਲੱਗੀ ਤਾਂ ਵੈਨਿਉ ਕਾਰ ਦਾ ਟਾਇਰ ਫਟ ਗਿਆ, ਜੋ ਕਿ ਇਨੋਵਾ ਕਾਰ ’ਚ ਜਾ ਵੱਜੀ। ਮਾਮਲੇ ਦੀ ਜਾਂਚ ਅਜੇ ਜਾਰੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


author

Sandeep Kumar

Content Editor

Related News