ਜ਼ਮੀਨੀ ਝਗੜੇ ਨੇ ਧਾਰਿਆ ਖੂਨੀ ਰੂਪ, ਗੁਆਂਢੀਆਂ ਵੱਲੋਂ ਔਰਤ ਦਾ ਗੋਲੀ ਮਾਰ ਕੇ ਕਤਲ

Sunday, May 24, 2026 - 12:56 PM (IST)

ਜ਼ਮੀਨੀ ਝਗੜੇ ਨੇ ਧਾਰਿਆ ਖੂਨੀ ਰੂਪ, ਗੁਆਂਢੀਆਂ ਵੱਲੋਂ ਔਰਤ ਦਾ ਗੋਲੀ ਮਾਰ ਕੇ ਕਤਲ

ਗੁਰੂ ਕਾ ਬਾਗ(ਭੱਟੀ)- ਪੁਲਸ ਥਾਣਾ ਝੰਡੇਰ ਅਧੀਨ ਆਉਂਦੇ ਨਵਾਂ ਪਿੰਡ ਵਿਖੇ ਦੋ ਧਿਰਾਂ ਦਰਮਿਆਨ ਜ਼ਮੀਨੀ ਵਿਵਾਦ ਨੂੰ ਲੈ ਕੇ ਬੀਤੇ ਦਿਨੀਂ ਗੁਆਂਢੀਆਂ ਵੱਲੋਂ ਇਕ ਔਰਤ ਉੱਪਰ ਗੋਲੀ ਚਲਾ ਦਿੱਤੀ ਗਈ, ਜਿਸ ਦੇ ਸਿੱਟੇ ਵਜੋਂ ਗੋਲੀ ਲੱਗਣ ਨਾਲ ਉਕਤ ਔਰਤ ਜ਼ਖਮੀ ਹੋ ਗਈ। ਉਸ ਨੂੰ ਇਲਾਜ ਦੇ ਲਈ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਘਟਨਾ ਸਬੰਧੀ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਡਾ ਜ਼ਮੀਨ ਦਾ ਝਗੜਾ ਚੱਲਦਾ ਸੀ ਅਤੇ ਹਰਪ੍ਰੀਤ ਕੌਰ ਖੇਤ ਵਿਚ ਕੰਮ ਕਰ ਰਹੇ ਆਪਣੇ ਪਤੀ ਲਈ ਪਾਣੀ ਲੈ ਕੇ ਗਈ ਸੀ, ਜਿਸ ਦੌਰਾਨ ਅਚਾਨਕ ਸਾਡੇ ਗੁਆਂਢੀ ਉੱਥੇ ਪਹੁੰਚ ਗਏ ਅਤੇ ਹਰਪ੍ਰੀਤ ਕੌਰ ਉੱਪਰ ਗੋਲੀ ਚਲਾ ਦਿੱਤੀ। ਗੋਲੀ ਲੱਗਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਤੁਰੰਤ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਬੀਤੇ ਕੱਲ ਮੌਤ ਹੋ ਗਈ।

ਇਹ ਵੀ ਪੜ੍ਹੋ-  ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ ਨੂੰ ਰਸਤੇ 'ਚ ਘੇਰ ਕੇ ਮਾਰੀਆਂ ਗੋਲੀਆਂ

ਉਧਰ ਇਸ ਮਾਮਲੇ ਸਬੰਧੀ ਥਾਣਾ ਝੰਡੇਰ ਦੇ ਐੱਸ. ਐੱਚ. ਓ. ਸਤਨਾਮ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਮੈਂਬਰਾਂ ਦੀ ਸ਼ਿਕਾਇਤ ’ਤੇ 5 ਲੋਕਾਂ ਵਿਰੁੱਧ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਔਰਤ ਦੀਆਂ 3 ਛੋਟੀਆਂ ਬੇਟੀਆਂ ਹਨ ਅਤੇ ਪਤੀ ਟਰੱਕ ਡਰਾਈਵਰੀ ਕਰਦਾ ਹੈ। ਉਧਰ ਪਰਿਵਾਰਕ ਮੈਂਬਰਾਂ ਨੇ ਫੈਸਲਾ ਕੀਤਾ ਹੈ ਕਿ ਜਦੋਂ ਤੱਕ ਮੁਲਜ਼ਮ ਫੜੇ ਨਹੀਂ ਜਾਂਦੇ, ਉਦੋਂ ਤੱਕ ਮ੍ਰਿਤਕ ਹਰਪ੍ਰੀਤ ਕੌਰ ਦਾ ਸਸਕਾਰ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News