ਸ੍ਰੀ ਦਰਬਾਰ ਸਾਹਿਬ ''ਚ ਵਾਪਰੀ ਵੱਡੀ ਘਟਨਾ, ਵੇਖਣ ਵਾਲਿਆਂ ਦੇ ਉੱਡੇ ਹੋਸ਼
Wednesday, Apr 02, 2025 - 10:56 AM (IST)

ਮਜੀਠਾ (ਪ੍ਰਿਥੀਪਾਲ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸਥਾਨਕ ਵਾਸੀ ਨੀਲਮ ਰਾਣੀ ਅਰੋੜਾ ਪਤਨੀ ਅਵਤਾਰ ਚੰਦ ਵਾਸੀ ਵਾਰਡ ਨੰਬਰ 8 ਜੋਕਿ ਆਪਣੀ ਦਿੱਲੀ ਤੋਂ ਆਈ ਭੈਣ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਗਈ ਸੀ, ਜਿੱਥੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 32ਵੇਂ ਦਿਨ 40 ਨਸ਼ਾ ਸਮੱਗਲਰ ਗ੍ਰਿਫ਼ਤਾਰ
ਵਾਰਡ ਨੰਬਰ 8 ਦੇ ਕੌਂਸਲਰ ਅਤੇ ਪਰਿਵਾਰ ਦੇ ਨਜ਼ਦੀਕੀ ਮੈਂਬਰ ਪ੍ਰਿੰਸ ਨਈਅਰ ਅਨੁਸਾਰ 31 ਮਾਰਚ ਨੂੰ ਨੀਲਮ ਰਾਣੀ ਆਪਣੇ ਰਿਸ਼ਤੇਦਾਰਾਂ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਸੰਗਤਾਂ ਨਾਲ ਲਾਈਨ ਵਿਚ ਖੜ੍ਹੀ ਸੀ। ਇਸ ਦੌਰਾਨ ਇਕਦਮ ਉਸ ਨੂੰ ਦਿਲ ਦਾ ਦੌਰਾ ਪਿਆ ਅਤੇ ਉਹ ਦਰਸ਼ਨੀ ਡਿਊੜੀ ਵਿਚ ਹੀ ਫਰਸ਼ ’ਤੇ ਡਿੱਗ ਪਈ। ਸੰਗਤਾਂ ਅਤੇ ਸੇਵਾਦਾਰਾਂ ਨੇ ਤੁਰੰਤ ਉਸ ਨੂੰ ਹਸਪਤਾਲ ਲਿਜਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਕਿਸਾਨਾਂ ਲਈ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e