ਵੱਡੀ ਖ਼ਬਰ : ਗੁਰੂਘਰ ਦੇ ਸਰੋਵਰ ਨੇੜੇ ਸ਼ਰਾਬ ਪੀ ਰਹੀ ਔਰਤ ਦਾ ਗੋਲ਼ੀ ਮਾਰ ਕੇ ਕਤਲ

Monday, May 15, 2023 - 04:58 AM (IST)

ਵੱਡੀ ਖ਼ਬਰ : ਗੁਰੂਘਰ ਦੇ ਸਰੋਵਰ ਨੇੜੇ ਸ਼ਰਾਬ ਪੀ ਰਹੀ ਔਰਤ ਦਾ ਗੋਲ਼ੀ ਮਾਰ ਕੇ ਕਤਲ

ਪਟਿਆਲਾ (ਜੋਸਨ)-ਸ਼ਹਿਰ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਅੰਦਰ ਸਰੋਵਰ ਨੇੜੇ ਸ਼ਰਾਬ ਪੀ ਰਹੀ ਔਰਤ ਨੂੰ ਇਕ ਵਿਅਕਤੀ ਨੇ ਗੋਲ਼ੀ  ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ, ਜਦਕਿ ਇਕ ਸੇਵਾਦਾਰ ਜ਼ਖ਼ਮੀ ਹੋ ਗਿਆ । ਮ੍ਰਿਤਕ ਔਰਤ ਦੀ ਪਛਾਣ ਪਰਮਿੰਦਰ ਕੌਰ ਵਜੋਂ ਹੋਈ ਹੈ, ਜੋ ਪਟਿਆਲਾ ਦੀ ਵਸਨੀਕ ਦੱਸੀ ਜਾਂਦੀ ਹੈ, ਜਦਕਿ ਜ਼ਖ਼ਮੀ ਦੀ ਪਛਾਣ ਸੇਵਾਦਾਰ ਸਾਗਰ ਮਲਹੋਤਰਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਮੋਟਰਸਾਈਕਲ ਤੇ ਕਾਰ ਵਿਚਾਲੇ ਵਾਪਰਿਆ ਰੂਹ ਕੰਬਾਊ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

PunjabKesari

ਜਾਣਕਾਰੀ ਅਨੁਸਾਰ ਉਕਤ ਔਰਤ ਦੇਰ ਸ਼ਾਮ ਗੁਰਦੁਆਰਾ ਸਾਹਿਬ ਦੇ ਸਰੋਵਰ ਨੇੜੇ ਸ਼ਰਾਬ ਪੀ ਰਹੀ ਸੀ। ਜਦੋਂ ਸੇਵਾਦਾਰ ਨੇ ਉਸ ਨੂੰ ਰੋਕਿਆ ਤਾਂ ਔਰਤ ਨੇ ਬੋਤਲ ਤੋੜ ਦਿੱਤੀ ਅਤੇ ਉਸ ਦੇ ਹੱਥ ’ਤੇ ਵਾਰ ਕੀਤਾ। ਇਸ ਦੌਰਾਨ ਉੱਥੋਂ ਲੰਘ ਰਹੇ ਇਕ ਹੋਰ ਵਿਅਕਤੀ ਨੇ ਪਿਸਤੌਲ ਕੱਢ ਕੇ ਔਰਤ ’ਤੇ ਗੋਲ਼ੀ ਚਲਾ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੌਰਾਨ ਕੋਲ ਖੜ੍ਹਾ ਇਕ ਸੇਵਾਦਾਰ ਵੀ ਛੱਰੇ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਦੋਵਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ, ਜਿੱਥੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ, ਜਦਕਿ ਸੇਵਾਦਾਰ ਸਾਗਰ ਦਾ ਇਲਾਜ ਚੱਲ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਨੇ ਖ਼ੁਸ਼ ਕੀਤੇ ਪਨਸਪ ਦੇ ਮੁਲਾਜ਼ਮ, ਦਿੱਤਾ ਵੱਡਾ ਤੋਹਫ਼ਾ

ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਗੁਰਦੁਆਰਾ ਸਾਹਿਬ ਪੁੱਜੀ, ਜਿੱਥੇ ਉਸ ਨੇ ਮੌਕੇ ਦਾ ਜਾਇਜ਼ਾ ਲਿਆ। ਪੁਲਸ ਨੇ ਹਸਪਤਾਲ ’ਚ ਦਾਖ਼ਲ ਸੇਵਾਦਾਰ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਗੋਲ਼ੀ ਚਲਾਉਣ ਵਾਲੇ ਵਿਅਕਤੀ ਨੇ ਪੁਲਸ ਸਾਹਮਣੇ ਆਤਮ-ਸਮਰਪਣ ਕਰ ਦਿੱਤਾ ਹੈ। ਫਿਲਹਾਲ ਪੁਲਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ।


author

Manoj

Content Editor

Related News