ਗੁਰਦਾਸਪੁਰ 'ਚ ਗਰਭਵਤੀ ਔਰਤ ਨੇ ਹਸਪਤਾਲ ਦੇ ਜਨ ਔਸ਼ਧੀ ਕੇਂਦਰ ਦੇ ਬਾਹਰ ਹੀ ਦਿੱਤਾ ਬੱਚੇ ਨੂੰ ਜਨਮ

Thursday, Sep 07, 2023 - 10:51 PM (IST)

ਗੁਰਦਾਸਪੁਰ 'ਚ ਗਰਭਵਤੀ ਔਰਤ ਨੇ ਹਸਪਤਾਲ ਦੇ ਜਨ ਔਸ਼ਧੀ ਕੇਂਦਰ ਦੇ ਬਾਹਰ ਹੀ ਦਿੱਤਾ ਬੱਚੇ ਨੂੰ ਜਨਮ

ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ’ਚ ਇਕ ਗਰਭਵਤੀ ਔਰਤ ਨੇ ਹਸਪਤਾਲ ਦੇ ਜਨ ਔਸ਼ਧੀ ਸੈਂਟਰ ਦੇ ਬਾਹਰ ਹੀ ਬੱਚੇ ਨੂੰ ਜਨਮ ਦੇ ਦਿੱਤਾ। ਬੱਚੇ ਦੀ ਡਲਿਵਰੀ ਹੋਣ ਦੀ ਇਹ ਸਾਰੀ ਘਟਨਾ ਪੁਰਾਣੇ ਹਸਪਤਾਲ ਦੇ ਅੰਦਰ ਲੱਗੇ ਸੀ. ਸੀ. ਟੀ. ਵੀ. ਕੈਮਰੇ ’ਚ ਵੀ ਕੈਦ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ - ਅਜਨਾਲਾ 'ਚ ਮਾਈਨਿੰਗ ਅਧਿਕਾਰੀਆਂ 'ਤੇ ਹੋਇਆ ਹਮਲਾ, ਸਰਕਾਰੀ ਗੱਡੀ ਦੀ ਭੰਨਤੋੜ, 3 ਇੰਸਪੈਕਟਰ ਜ਼ਖ਼ਮੀ

ਇਸ ਸਬੰਧੀ ਹਸਪਤਾਲ ’ਚ ਆਏ ਗਰਭਵਤੀ ਲਕਸ਼ਮੀ ਦੇ ਪਤੀ ਸ਼ੁਭਮ ਨੇ ਦੱਸਿਆ ਕਿ ਉਹ ਧਾਰੀਵਾਲ ਦੇ ਰਹਿਣ ਵਾਲੇ ਹਨ ਅਤੇ ਉਸ ਦੀ ਪਤਨੀ 9 ਮਹੀਨੇ ਦੀ ਗਰਭਵਤੀ ਹੈ। ਅੱਜ ਅਚਾਨਕ ਹੀ ਉਸ ਦੇ ਦਰਦ ਛਿੜ ਗਿਆ, ਜਿਸ ਤੋਂ ਬਾਅਦ ਉਸਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਲਿਆਂਦਾ ਗਿਆ ਅਤੇ ਜਦੋਂ ਉਹ ਸਿਵਲ ਹਸਪਤਾਲ ਦੇ ਜਨ ਔਸ਼ਧੀ ਸੈਂਟਰ ਨੇੜੇ ਪਹੁੰਚੇ ਤਾਂ ਪਤਨੀ ਦੀ ਅਚਾਨਕ ਤਬੀਅਤ ਜ਼ਿਆਦਾ ਖਰਾਬ ਹੋ ਗਈ।

ਇਸ ਤੋਂ ਪਹਿਲਾਂ ਕਿ ਉਹ ਕਿਸੇ ਨੂੰ ਆਵਾਜ਼ ਮਾਰਦਾ ਉਸ ਦੀ ਪਤਨੀ ਨੇ ਜਨ ਔਸ਼ਧੀ ਸੈਂਟਰ ਦੇ ਬਾਹਰ ਹੀ ਬੱਚੇ ਨੂੰ ਜਨਮ ਦੇ ਦਿੱਤਾ ਅਤੇ ਉਸਨੇ ਹੀ ਬੱਚੇ ਨੂੰ ਸੰਭਾਲਿਆ ਅਤੇ ਸਿਵਲ ਹਸਪਤਾਲ ਵਿਖੇ ਮੌਜੂਦ ਇਕ ਔਰਤ ਦੀ ਮਦਦ ਨਾਲ ਬੱਚੇ ਨੂੰ ਚੁੰਨੀ ’ਚ ਲਪੇਟ ਕੇ ਲੇਬਰ ਰੂਮ ਤੱਕ ਪਹੁੰਚਾਇਆ, ਜਿਸ ਤੋਂ ਬਾਅਦ ਸਟਾਫ ਨਰਸਾਂ ਵੱਲੋਂ ਤੁਰੰਤ ਬੱਚੇ ਅਤੇ ਮਾਂ ਨੂੰ ਇਲਾਜ ਸ਼ੁਰੂ ਕਰਵਾਇਆ ਗਿਆ।

ਇਹ ਖ਼ਬਰ ਵੀ ਪੜ੍ਹੋ - ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੇ 4 ਆਗੂਆਂ ਨੂੰ ਦਿਖਾਇਆ ਬਾਹਰ ਦਾ ਰਾਹ, ਤੁਰੰਤ ਪ੍ਰਭਾਵ ਨਾਲ ਕੀਤਾ ਬਰਖ਼ਾਸਤ

ਇਸ ਮੌਕੇ ਡਾਕਟਰਾਂ ਦਾ ਕਹਿਣਾ ਹੈ ਕਿ ਜੱਚਾ ਬੱਚਾ ਦੋਵੇਂ ਠੀਕ ਹਨ। ਬੱਚੇ ਦੀ ਡਲਿਵਰੀ ਹੋਣ ’ਚ ਅਜੇ ਸਮਾਂ ਸੀ ਪਰ ਔਰਤ ਨੂੰ ਦਰਦ ਲੱਗਣ ਕਰ ਕੇ ਉਸ ਨੇ ਬੱਚੇ ਨੂੰ ਸਮੇਂ ਤੋਂ ਕੁਝ ਚਿਰ ਪਹਿਲਾਂ ਹੀ ਜਨਮ ਦੇ ਦਿੱਤਾ ਹੈ, ਉਸ ਤੋਂ ਬਾਅਦ ਮਾਂ ਅਤੇ ਬੱਚੇ ਦਾ ਇਲਾਜ ਕੀਤਾ ਜਾ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News