ਨਸ਼ਿਆਂ ਦੀ ਸਮੱਗਲਿੰਗ ਦੇ ਦੋਸ਼ ''ਚ ਔਰਤ ਨੂੰ 10 ਸਾਲ ਦੀ ਕੈਦ

01/20/2018 3:00:11 AM

ਹੁਸ਼ਿਆਰਪੁਰ, (ਅਮਰਿੰਦਰ)- ਨਸ਼ਿਆਂ ਦੀ ਸਮੱਗਲਿੰਗ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੰਦਿਆਂ ਬਖਸ਼ੋ ਪਤਨੀ ਸੁੱਚਾ ਰਾਮ ਵਾਸੀ ਦੇਣੋਵਾਲ ਖੁਰਦ ਨੂੰ ਵਧੀਕ ਜ਼ਿਲਾ ਤੇ ਸੈਸ਼ਨ ਜੱਜ ਰੰਜਨ ਕੁਮਾਰ ਖੁੱਲਰ ਦੀ ਅਦਾਲਤ ਨੇ 10 ਸਾਲ ਦੀ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੀ ਸਜ਼ਾ ਸੁਣਾਈ ਹੈ। ਜੁਰਮਾਨਾ ਅਦਾ ਨਾ ਕੀਤੇ ਜਾਣ 'ਤੇ ਇਕ ਸਾਲ ਦੀ ਕੈਦ ਹੋਰ ਕੱਟਣੀ ਪਵੇਗੀ। 
ਵਰਨਣਯੋਗ ਹੈ ਕਿ ਥਾਣਾ ਗੜ੍ਹਸ਼ੰਕਰ ਦੀ ਪੁਲਸ ਨੇ 9 ਸਤੰਬਰ 2014 ਨੂੰ ਏ. ਐੱਸ. ਆਈ. ਬਲਵਿੰਦਰ ਸਿੰਘ ਦੀ ਅਗਵਾਈ 'ਚ ਇਬਰਾਹੀਮਪੁਰ ਨਹਿਰ ਦੇ ਪੁਲ ਕੋਲੋਂ ਨਾਕਾਬੰਦੀ ਦੌਰਾਨ ਉਕਤ ਔਰਤ, ਜਿਸਨੇ ਹੱਥ ਵਿਚ ਕਾਲੇ ਰੰਗ ਦਾ ਲਿਫਾਫਾ ਫੜਿਆ ਹੋਇਆ ਸੀ, ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 55 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲਸ ਨੇ ਦੋਸ਼ੀ ਔਰਤ ਖਿਲਾਫ਼ ਨਸ਼ਾ ਵਿਰੋਧੀ ਐਕਟ ਦੀ ਧਾਰਾ ਤਹਿਤ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਸੀ।


Related News