ਆਸ਼ਕ ਨਾਲ ਮਿਲ ਕੇ ਨੂੰਹ ਨੇ ਸਹੁਰੇ ਦਾ ਕਤਲ ਕਰ ਨਹਿਰ 'ਚ ਸੁੱਟੀ ਸੀ ਲਾਸ਼, ਹੁਣ ਚੜ੍ਹੇ ਪੁਲਸ ਅੜਿੱਕੇ
Wednesday, Oct 09, 2024 - 05:52 AM (IST)

ਫਿਰੋਜ਼ਪੁਰ (ਕੁਮਾਰ)– ਬੀਤੇ ਦਿਨੀਂ ਫਿਰੋਜ਼ਪੁਰ ਦੇ ਪਿੰਡ ਭੰਬਾ ਲੰਡਾ ਦੇ 65 ਸਾਲਾ ਵਿਅਕਤੀ ਬਲਵਿੰਦਰ ਸਿੰਘ ਦਾ ਨਾਜਾਇਜ਼ ਸਬੰਧ ਰੱਖਣ ਤੋਂ ਰੋਕਣ ’ਤੇ ਉਸ ਦੀ ਨੂੰਹ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ’ਤੇ ਕਤਲ ਕਰ ਦਿੱਤਾ ਸੀ ਤੇ ਉਸ ਦੀ ਲਾਸ਼ ਨਹਿਰ ’ਚ ਸੁੱਟ ਦਿੱਤੀ ਸੀ।
ਕਤਲ ਦੇ ਇਸ ਮਾਮਲੇ ਸਬੰਧੀ ਥਾਣਾ ਘੱਲ ਖੁਰਦ ਦੀ ਪੁਲਸ ਨੇ ਮ੍ਰਿਤਕ ਬਲਵਿੰਦਰ ਸਿੰਘ ਦੇ ਭਰਾ ਗੁਰਮੇਜ ਸਿੰਘ ਪੁੱਤਰ ਆਤਮਾ ਸਿੰਘ ਦੇ ਦਿੱਤੇ ਬਿਆਨਾਂ ਦੇ ਆਧਾਰ ’ਤੇ 27 ਸਤੰਬਰ ਨੂੰ ਅਮਨਦੀਪ ਕੌਰ ਪਤਨੀ ਹਰਪ੍ਰੀਤ ਸਿੰਘ ਅਤੇ ਉਸ ਦੇ ਪ੍ਰੇਮੀ ਬੋਹੜ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਡੋਡ ਜ਼ਿਲਾ ਫਰੀਦਕੋਟ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਪਤਨੀ ਦੇ ਪ੍ਰੇਮ ਸਬੰਧਾਂ ਤੋਂ ਤੰਗ ਆ ਕੇ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ ; ਜਹਾਨੋਂ ਤੁਰ ਗਿਆ 7 ਭੈਣਾਂ ਦਾ ਇਕਲੌਤਾ ਭਰਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਘੱਲ ਖੁਰਦ ਦੇ ਐੱਸ.ਐੱਚ.ਓ. ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਕਤਲ ਦੇ ਦੋਸ਼ ’ਚ ਨਾਮਜ਼ਦ ਅਮਨਦੀਪ ਕੌਰ, ਉਸ ਦੇ ਪ੍ਰੇਮੀ ਅਤੇ ਇਕ ਹੋਰ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ ਅਤੇ ਮ੍ਰਿਤਕ ਦੀ ਸਵਿਫਟ ਕਾਰ, ਜਿਸ ’ਤੇ ਉਹ ਆਪਣੇ ਘਰ ਤੋਂ ਆਇਆ ਸੀ, ਉਸ ਨੂੰ ਵੀ ਬਰਾਮਦ ਕਰ ਲਿਆ ਹੈ।
ਇਸ ਮੌਕੇ ਮ੍ਰਿਤਕ ਬਲਵਿੰਦਰ ਸਿੰਘ ਦੀ ਪਤਨੀ ਨੇ ਦੱਸਿਆ ਕਿ ਉਸ ਦੀ ਨੂੰਹ ਅਮਨਦੀਪ ਕੌਰ ਦੇ ਬੋਹੜ ਸਿੰਘ ਨਾਲ ਨਾਜਾਇਜ਼ ਸਬੰਧ ਸਨ ਅਤੇ ਉਸ ਦਾ ਸਹੁਰਾ ਬਲਵਿੰਦਰ ਸਿੰਘ ਅਮਨਦੀਪ ਕੌਰ ਨੂੰ ਰੋਕਦਾ ਸੀ। ਇਸ ਰੰਜਿਸ਼ ਕਾਰਨ ਅਮਨਦੀਪ ਕੌਰ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਬਲਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਅਤੇ ਉਸ ਦੀ ਲਾਸ਼ ਨੂੰ ਨਹਿਰ ’ਚ ਸੁੱਟ ਦਿੱਤਾ ਸੀ।
ਇਹ ਵੀ ਪੜ੍ਹੋ- 'ਹੈਲੋ ! ਤੇਰਾ ਭਰਾ ਮੇਰਾ ਫ਼ੋਨ ਨੀ ਚੁੱਕਦਾ...', ਅੱਧੀ ਰਾਤੀਂ ਆਏ ਫ਼ੋਨ ਮਗਰੋਂ ਕਬੱਡੀ ਖਿਡਾਰੀ ਦੇ ਘਰ ਪੈ ਗਏ ਵੈਣ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e