ਸੜਕ ਪਾਰ ਕਰਦੀ ਔਰਤ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਕੇ ''ਤੇ ਹੀ ਤੋੜਿਆ ਦਮ
Saturday, Feb 01, 2025 - 05:14 AM (IST)
 
            
            ਜਲੰਧਰ (ਮਾਹੀ)- ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ’ਤੇ ਸਥਿਤ ਪਿੰਡ ਲਿੱਧੜਾਂ ਦੇ ਨਜ਼ਦੀਕ ਹਾਈਵੇਅ ਪਾਰ ਕਰ ਰਹੀ ਬਜ਼ੁਰਗ ਔਰਤ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦੀ ਸੂਚਨਾ ਹੈ।
ਇਸ ਹਾਦਸੇ ਦੀ ਸੂਚਨਾ ਰਾਹਗੀਰਾਂ ਵੱਲੋਂ ਪੁਲਸ ਕੰਟਰੋਲ ਰੂਮ ’ਤੇ ਦਿੱਤੀ ਗਈ। ਸੂਚਨਾ ਮਿਲਦੇ ਹੀ ਹੈਲਪਲਾਈਨ 112 ਦੀ ਟੀਮ ਤੇ ਏ.ਐੱਸ.ਆਈ. ਨਿਰੰਜਣ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਰਖਵਾ ਦਿੱਤੀ। ਇਸ ਹਾਦਸੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਵੱਡੀ ਕਾਰਵਾਈ ; ਕਿਰਾਇਆ ਨਾ ਦੇਣ ਵਾਲੇ ਡਿਫਾਲਟਰ ਕਿਰਾਏਦਾਰਾਂ ਦੀਆਂ 25 ਦੁਕਾਨਾਂ ਕੀਤੀਆਂ 'ਸੀਲ'
ਇਸ ਸਬੰਧੀ ਏ.ਐੱਸ.ਆਈ. ਨਿਰੰਜਣ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਦੀ ਪਛਾਣ ਜੋਗਿੰਦਰ ਕੌਰ ਪਤਨੀ ਮਹਿੰਦਰ ਸਿੰਘ ਵਾਸੀ ਗੁਲਮੋਹਰ ਕਾਲੋਨੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਕਢਵਾਈ ਜਾ ਰਹੀ ਹੈ ਤਾਂ ਕਿ ਜੋ ਵਾਹਨ ਟੱਕਰ ਮਾਰ ਕੇ ਗਿਆ ਹੈ, ਉਸ ਦੀ ਸ਼ਨਾਖਤ ਕੀਤੀ ਜਾ ਸਕੇ। ਫਿਲਹਾਲ ਔਰਤ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਪਿੰਡ 'ਚ ਨਸ਼ਾ ਤਸਕਰਾਂ ਦਾ ਕੀਤਾ ਜਾਵੇਗਾ Bycott, ਨਹੀਂ ਮਿਲੇਗੀ ਕੋਈ ਵੀ ਮਦਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            