ਬੱਸ ''ਚ ਬੈਠੀ ਔਰਤ ਭੇਦਭਰੇ ਹਾਲਾਤਾਂ ''ਚ ਹੋ ਗਈ ''ਗ਼ਾਇਬ'', ਪਤੀ ਨੇ ਚੈੱਕ ਕੀਤੀ CCTV ਫੁਟੇਜ ਤਾਂ ਉੱਡੇ ਹੋਸ਼
Friday, Feb 28, 2025 - 02:49 AM (IST)

ਬੰਗਾ (ਰਾਕੇਸ਼ ਅਰੋੜਾ)- ਬੀਤੀ 25 ਫਰਵਰੀ ਨੂੰ ਚੰਡੀਗੜ੍ਹ ਤੋਂ ਨਿੱਜੀ ਕੰਪਨੀ ਦੀ ਬੱਸ ਵਿੱਚ ਸਵਾਰ ਹੋ ਕੇ ਜਲੰਧਰ ਜਾ ਰਹੀ ਅੋਰਤ ਦੇ ਭੇਦਭਰੇ ਹਾਲਾਤਾਂ ਵਿੱਚ ਗੁੰਮ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਥਾਣਾ ਸਿਟੀ ਬੰਗਾ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਮਨਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਨਿਵਾਸੀ ਮਕਾਨ ਨੰਬਰ 215, ਸੈਕਟਰ 22ਏ ਨੇ ਦੱਸਿਆ ਕਿ ਉਸ ਦੀ ਪਤਨੀ ਰਮਨਦੀਪ, ਜੋ ਕਿ ਮਿਤੀ 25 ਫਰਵਰੀ ਨੂੰ ਨੌਕਰੀ 'ਤੇ ਜਾਣ ਲਈ ਨਿੱਜੀ ਕੰਪਨੀ ਦੀ ਬੱਸ ਵਿੱਚ ਸਵਾਰ ਹੋ ਕੇ ਚੰਡੀਗੜ੍ਹ ਤੋਂ ਜਲੰਧਰ ਲਈ ਰਵਾਨਾ ਹੋਈ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਨਵੀਂ ਆਬਕਾਰੀ ਨੀਤੀ 'ਤੇ ਲੱਗੀ ਮੋਹਰ, ਠੇਕਿਆਂ ਦੀ ਅਲਾਟਮੈਂਟ ਬਾਰੇ ਵੀ ਲਏ ਗਏ ਵੱਡੇ ਫ਼ੈਸਲੇ
ਉਨ੍ਹਾਂ ਅੱਗੇ ਦੱਸਿਆ ਕਿ ਨਾ ਤਾਂ ਉਨ੍ਹਾਂ ਦੀ ਪਤਨੀ ਜਲੰਧਰ ਪੁੱਜੀ ਅਤੇ ਨਾ ਹੀ ਵਾਪਸ ਚੰਡੀਗੜ੍ਹ ਆਈ। ਉਨ੍ਹਾਂ ਨੇ ਉਕਤ ਨਿੱਜੀ ਕੰਪਨੀ ਦੀ ਬੱਸ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਉਨ੍ਹਾਂ ਦੀ ਪਤਨੀ ਬੰਗਾ ਵਿਖੇ ਹੀ ਬੱਸ ਤੋਂ ਹੇਠਾਂ ਉਤਰ ਗਈ ਸੀ, ਜਿਸ ਤੋਂ ਬਾਅਦ ਉਹ ਗੁੰਮ ਹੈ। ਉਨ੍ਹਾਂ ਨੇ ਆਪਣੇ ਵੱਲੋਂ ਕਾਫੀ ਭਾਲ ਕੀਤੀ, ਪਰ ਉਹ ਨਹੀਂ ਮਿਲੀ। ਬੰਗਾ ਸਿਟੀ ਪੁਲਿਸ ਨੇ ਮਿਲੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਦਿਵਿਆਂਗ ਸੈਨਿਕਾਂ ਲਈ ਵੱਡਾ ਐਲਾਨ ; ਐਕਸ ਗ੍ਰੇਸ਼ੀਆ ਰਕਮ ਕੀਤੀ ਦੁੱਗਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e