ਦਿਨ-ਦਿਹਾੜੇ ਲੁਟੇਰਿਆਂ ਦੀ ਵੱਡੀ ਵਾਰਦਾਤ, ਡੇਅਰੀ ਮਾਲਕ ਦੀ ਮਾਂ ਨੂੰ ਬਣਾਇਆ ਬੰਧਕ, ਲੁੱਟੇ ਲੁੱਖਾਂ ਰੁਪਏ
Sunday, Jan 12, 2025 - 01:47 PM (IST)
ਤਰਨਤਾਰਨ (ਰਮਨ)- ਤਰਨਤਾਰਨ ਇਕ ਤੋਂ ਬਾਅਦ ਇਕ ਵੱਡੀ ਵਾਰਦਾਤ ਸਾਹਮਣੇ ਆ ਰਹੀ ਹੈ। ਇੱਥੇ ਹੀ ਕਸਬਾ ਖਡੂਰ ਸਾਹਿਬ 'ਚ ਦੁੱਧ ਦੀ ਡੇਅਰੀ ਦਾ ਕੰਮ ਕਰਦੇ ਨੌਜਵਾਨ ਦੀ ਮਾਂ ਨੂੰ ਪਿਸਤੌਲ ਦੀ ਨੌਕ 'ਤੇ ਬੰਦੀ ਬਣਾ ਕੇ ਪਿੰਡ ਦੇ ਹੀ ਤਿੰਨ ਨੌਜਵਾਨਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਨੌਜਵਾਨਾਂ ਨੇ ਔਰਤ ਕੋਲੋਂ 6 ਲੱਖ ਰੁਪਏ ਲੁੱਟ ਲਏ ਹਨ। ਇਸ ਸਬੰਧੀ ਪੁਲਸ ਨੇ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਆੜ੍ਹਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ
ਪੁਲਸ ਨੂੰ ਦਿੱਤੇ ਬਿਆਨ ਅਨੁਸਾਰ ਜਤਿੰਦਰ ਕੁਮਾਰ ਵਾਸੀ ਖਡੂਰ ਸਾਹਿਬ ਨੇ ਦੱਸਿਆ ਕਿ ਉਹ ਕਸਬਾ ਖਡੂਰ ਸਾਹਿਬ 'ਚ ਆਪਣੇ ਘਰ 'ਚ ਹੀ ਡੇਅਰੀ ਦਾ ਕੰਮ ਕਰਦਾ ਹੈ ਅਤੇ ਉਹ ਆਪਣੀ ਗੱਡੀ ਰਾਹੀਂ ਸਵੇਰੇ ਦੁੱਧ ਇਕੱਠਾ ਕਰਨ ਚਲਾ ਗਿਆ ਸੀ। ਉਸ ਨੇ 6 ਲੱਖ ਰੁਪਏ ਜੋ ਦੁੱਧ ਵਿਕਰੇਤਾਵਾਂ ਨੂੰ ਦੇਣੇ ਸਨ, ਦੁਕਾਨ ਦੇ ਗੱਲੇ ਵਿੱਚ ਰੱਖ ਸਨ। ਜਦੋਂ ਉਹ ਵਾਪਸ ਆਇਆ ਤਾਂ ਉਸ ਦੀ ਮਾਂ ਤ੍ਰਿਪਤਾ ਦੇਵੀ ਨੇ ਦੱਸਿਆ ਕਿ ਦੁਕਾਨ ਦੇ ਅੰਦਰ ਦੋ ਨੌਜਵਾਨਾਂ ਨੇ ਉਸ ਨੂੰ ਪਿਸਤੌਲ ਦੀ ਨੌਕ 'ਤੇ ਬੰਦੀ ਬਣਾ ਕੇ 6 ਲੱਖ ਰੁਪਏ ਲੁੱਟ ਲਏ ਹਨ। ਜਿਸ ਦੀਆਂ ਤਸਵੀਰਾਂ ਸੀ. ਸੀ. ਟੀ. ਵੀ. 'ਚ ਕੈਦ ਹੋ ਗਈਆਂ ਹਨ।
ਇਹ ਵੀ ਪੜ੍ਹੋ- ਸਵਾਰੀਆਂ ਨਾਲ ਭਰੀ ਬੱਸ ਦਾ ਸਟੇਅਰਿੰਗ ਹੋਇਆ ਫੇਲ੍ਹ, ਦਰਖਤਾਂ ਨੂੰ ਤੋੜਦੀ ਗਈ ਬੱਸ, ਉੱਡੇ ਪਰਖੱਚੇ
ਉਨ੍ਹਾਂ ਦੱਸਿਆ ਕਿ ਲੁੱਟ ਕਰਨ ਵਾਲੇ ਉਕਤ ਨੌਜਵਾਨ ਪਿੰਡ ਦੇ ਹੀ ਹਨ, ਜਿਨ੍ਹਾਂ ਦੀ ਪਛਾਣ ਜਸਪਿੰਦਰ ਸਿੰਘ ਅਤੇ ਮਨਜਿੰਦਰ ਸਿੰਘ ਉਰਫ ਮੰਨੂ ਨਿਹੰਗ ਵਜੋਂ ਹੋਈ ਹੈ ਅਤੇ ਤੀਜਾ ਲੁਟੇਰਾ ਅਣਪਛਾਤਾ ਹੈ। ਪੁਲਸ ਨੇ ਆਖਿਆ ਕਿ ਪੀੜਤ ਜਤਿੰਦਰ ਕੁਮਾਰ ਦੇ ਬਿਆਨ ਦੇ ਆਧਾਰ 'ਤੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8