ਵਾਹਨ ਦੀ ਲਪੇਟ ''ਚ ਆਉਣ ਨਾਲ ਔਰਤ ਜ਼ਖ਼ਮੀ
Wednesday, Oct 25, 2017 - 12:56 AM (IST)
ਬਟਾਲਾ, (ਸੈਂਡੀ/ ਸਾਹਿਲ)- ਬਟਾਲਾ-ਗੁਰਦਾਸਪੁਰ ਰੋਡ 'ਤੇ ਤੇਜ਼ ਰਫ਼ਤਾਰ ਵਾਹਨ ਦੀ ਲਪੇਟ 'ਚ ਆਉਣ ਨਾਲ ਇਕ ਔਰਤ ਜ਼ਖ਼ਮੀ ਹੋ ਗਈ ਹੈ। ਜਾਣਕਾਰੀ ਅਨੁਸਾਰ ਜਸਵਿੰਦਰ ਕੌਰ ਪਤਨੀ ਗੁਰਬਚਨ ਸਿੰਘ ਵਾਸੀ ਮੱਲੂਦੁਆਰਾ, ਜੋ ਅੱਡੇ 'ਚ ਖੜ ਕੇ ਬਟਾਲਾ ਜਾਣ ਵਾਲੀ ਬੱਸ ਦਾ ਇੰਤਜਾਰ ਕਰ ਰਹੀ ਸੀ ਕਿ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਨੇ ਉਕਤ ਔਰਤ 'ਚ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਜਖ਼ਮੀ ਹੋ ਗਈ। ਪਰਿਵਾਰਕ ਮੈਂਬਰਾਂ ਨੇ ਤੁਰੰਤ ਉਸ ਨੂੰ ਬਟਾਲਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ।
