ਮੋਟਰਸਾਈਕਲ ਤੋਂ ਹੇਠਾਂ ਡਿੱਗਣ ਕਾਰਨ ਔਰਤ ਜ਼ਖ਼ਮੀ
Monday, Mar 17, 2025 - 02:32 PM (IST)

ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ ’ਤੇ ਥੇਹ ਕਲੰਦਰ ਟੋਲ ਪਲਾਜ਼ਾ ਨੇੜੇ ਇਕ ਬਜ਼ੁਰਗ ਔਰਤ ਚੱਲਦੇ ਮੋਟਰਸਾਈਕਲ ਤੋਂ ਡਿੱਗ ਪਈ। ਇਸ ਕਾਰਨ ਉਹ ਜ਼ਖਮੀ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਮਾਂ-ਪੁੱਤ ਪਿੰਡ ਬੰਨਵਾਲਾ ਜਾ ਰਹੇ ਸਨ।
ਰਸਤੇ ’ਚ ਮੋਟਰਸਾਈਕਲ ਦੇ ਪਿੱਛੇ ਬੈਠੀ ਬਜ਼ੁਰਗ ਔਰਤ ਨੂੰ ਅਚਾਨਕ ਚੱਕਰ ਆਉਣ ਲੱਗੇ ਅਤੇ ਉਹ ਮੋਟਰਸਾਈਕਲ ਤੋਂ ਹੇਠਾਂ ਡਿੱਗ ਪਈ। ਇਸ ਕਾਰਨ ਔਰਤ ਗੰਭੀਰ ਰੂਪ ’ਚ ਜ਼ਖਮੀ ਹੋ ਗਈ ਅਤੇ ਮੌਕੇ ’ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਨੇ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ।