ਮਨਰੇਗਾ ਦੇ ਕੰਮ ''ਚ ਅਣਗਹਿਲੀ ਕਾਰਨ ਮਹਿਲਾ ਮਜ਼ਦੂਰ ਦੀ ਮੌਤ, ਪੀੜਤ ਪਰਿਵਾਰ ਨੇ ਕੀਤੀ ਮੁਆਵਜ਼ੇ ਦੀ ਮੰਗ
Monday, Mar 24, 2025 - 07:11 PM (IST)

ਬਠਿੰਡਾ (ਵਿਜੇ ਵਰਮਾ) : ਪਿੰਡ ਬਾਹਮਣ ਦੀਵਾਨਾ ’ਚ ਪੰਚਾਇਤ ਵੱਲੋਂ ਕੀਤੇ ਜਾ ਰਹੇ ਸ਼ੈੱਡ ਦੀ ਮੁਰੰਮਤ ਦੇ ਕੰਮ ’ਚ ਘੋਰ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਮਨਰੇਗਾ ਤਹਿਤ ਕੰਮ ਕਰ ਰਹੀ ਮਹਿਲਾ ਮਜ਼ਦੂਰ ਮਨਦੀਪ ਕੌਰ ਦੀ ਲੱਕੜ ਦੀ ਕਮਜ਼ੋਰ ਪੌੜੀ ਤੋਂ ਡਿੱਗ ਕੇ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮਨਦੀਪ ਕਰੀਬ 35 ਫੁੱਟ ਡੂੰਘੇ ਟੋਏ ਵਿੱਚ ਕੰਮ ਕਰ ਰਹੀ ਸੀ ਅਤੇ ਇੱਕ ਅਸੰਤੁਲਿਤ ਪੌੜੀ ਤੋਂ ਤਿਲਕ ਕੇ ਹੇਠਾਂ ਡਿੱਗ ਗਈ। ਹਸਪਤਾਲ ਲਿਜਾਣ 'ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਜਵਾਈ ਨੇ ਕੀਤਾ ਸੱਸ ਦਾ ਕਤਲ
ਮਨਦੀਪ ਕੌਰ ਪਿਛਲੇ ਸੱਤ ਸਾਲਾਂ ਤੋਂ ਮਨਰੇਗਾ ਤਹਿਤ ਕੰਮ ਕਰ ਰਹੀ ਸੀ ਅਤੇ ਇਸੇ ਪਿੰਡ ਦੀ ਵਸਨੀਕ ਸੀ। ਉਹ ਕਰੀਬ 45 ਸਾਲਾਂ ਦੀ ਸੀ ਅਤੇ ਦੋ ਛੋਟੇ ਬੱਚਿਆਂ ਦੀ ਮਾਂ ਸੀ। ਹਾਦਸੇ ਤੋਂ ਬਾਅਦ ਪੂਰੇ ਪਿੰਡ 'ਚ ਸੋਗ ਦੀ ਲਹਿਰ ਹੈ, ਉਥੇ ਹੀ ਲੋਕਾਂ 'ਚ ਗੁੱਸਾ ਵੀ ਦੇਖਣ ਨੂੰ ਮਿਲਿਆ। ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਇਸ ਖ਼ਤਰਨਾਕ ਕੰਮ ਲਈ ਕੋਈ ਸੁਰੱਖਿਆ ਉਪਾਅ ਨਹੀਂ ਕੀਤੇ ਗਏ।
ਮੌਕੇ 'ਤੇ ਕੰਮ ਕਰ ਰਹੇ ਲੋਕਾਂ ਅਨੁਸਾਰ ਛਪਾਰ 'ਚ ਉਤਰਨ ਲਈ ਲੱਕੜੀ ਦੀ ਇੱਕ ਟੁੱਟੀ ਹੋਈ ਪੌੜੀ ਹੀ ਵਰਤੀ ਗਈ ਸੀ। ਪਿੰਡ ਦੇ ਵਸਨੀਕ ਗੁਰਸੇਵਕ ਸਿੰਘ ਨੇ ਕਿਹਾ ਕਿ ਇਹ ਕੰਮ ਬੇਹੱਦ ਜੋਖ਼ਮ ਭਰਿਆ ਹੈ ਤੇ ਇਸ ਵਿੱਚ ਔਰਤਾਂ ਨੂੰ ਰੁਜ਼ਗਾਰ ਦੇਣਾ ਨਾ ਸਿਰਫ਼ ਅਣਮਨੁੱਖੀ ਹੈ ਸਗੋਂ ਗ਼ੈਰ-ਕਾਨੂੰਨੀ ਵੀ ਹੋਣਾ ਚਾਹੀਦਾ ਹੈ।
ਇਸ ਛੋਟੀ ਜਿਹੀ ਗਲਤੀ ਕਾਰਨ ਫੜੇ ਗਏ ਸਾਹਿਲ ਤੇ ਮੁਸਕਾਨ! ਸੌਰਭ ਕਤਲ ਕੇਸ ਦਾ ਕਾਲਾ ਸੱਚ ਆਇਆ ਸਾਹਮਣੇ
ਮ੍ਰਿਤਕ ਔਰਤ ਦੇ ਪਤੀ ਸੁਖਪਾਲ ਸਿੰਘ ਨੇ ਦੱਸਿਆ ਕਿ ਮਨਦੀਪ ਪਰਿਵਾਰ ਦੀ ਰੀੜ੍ਹ ਦੀ ਹੱਡੀ ਸੀ ਅਤੇ ਬੱਚਿਆਂ ਦੀ ਦੇਖਭਾਲ ਕਰਨਾ ਉਸ ਦੀ ਜ਼ਿੰਮੇਵਾਰੀ ਸੀ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ, ਠੇਕੇਦਾਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ। ਪਰਿਵਾਰਕ ਮੈਂਬਰਾਂ ਨੇ ਸੋਮਵਾਰ ਨੂੰ ਏਡੀਸੀ ਨਾਲ ਮੁਲਾਕਾਤ ਕੀਤੀ ਅਤੇ ਘਟਨਾ ਦੀ ਜਾਂਚ ਅਤੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ। ਪਿੰਡ ਵਾਸੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਨਸਾਫ਼ ਨਾ ਦਿੱਤਾ ਗਿਆ ਤਾਂ ਉਹ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ। ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਕੀ ਮਨਰੇਗਾ ਤਹਿਤ ਕੀਤੇ ਜਾ ਰਹੇ ਕੰਮ ਵਿੱਚ ਮਜ਼ਦੂਰਾਂ ਦੀ ਸੁਰੱਖਿਆ ਲਈ ਕੋਈ ਜਵਾਬਦੇਹੀ ਤੈਅ ਹੋਵੇਗੀ ਜਾਂ ਫਿਰ ਗਰੀਬ ਮਜ਼ਦੂਰ ਇਸੇ ਤਰ੍ਹਾਂ ਆਪਣੀ ਜਾਨ ਗੁਆਉਂਦੇ ਰਹਿਣਗੇ?
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8