Punjab: ਲਿਵ-ਇਨ-ਰਿਲੇਸ਼ਨਸ਼ਿਪ ’ਚ ਰਹਿ ਰਹੀ ਮਹਿਲਾ ਨੇ ਕੀਤੀ ਖ਼ੁਦਕੁਸ਼ੀ! ਸਾਹਮਣੇ ਆਈ ਹੈਰਾਨੀਜਨਕ ਵਜ੍ਹਾ
Sunday, Feb 15, 2026 - 06:34 PM (IST)
ਗੁਰੂਹਰਸਹਾਏ (ਸਿਕਰੀ, ਸੁਨੀਲ ਵਿੱਕੀ)–ਥਾਣਾ ਲੱਖੋਕੇ ਬਹਿਰਾਮ ਦੀ ਪੁਲਸ ਨੇ ਲਿਵ-ਇਨ-ਰਿਲੇਸ਼ਨਸ਼ਿਪ ’ਚ ਰਹਿ ਰਹੀ ਮਹਿਲਾ ਵੱਲੋਂ ਪ੍ਰੇਸ਼ਾਨ ਹੋ ਕੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਇਸ ਮਾਮਲੇ ’ਚ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ’ਤੇ ਇਕ ਨੌਜਵਾਨ ਅਤੇ ਉਸ ਦੀ ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।ਜ਼ਿਕਰਯੋਗ ਹੈ ਕਿ ਪੁਲਸ ਨੂੰ ਦਿੱਤੇ ਬਿਆਨ ’ਚ ਮ੍ਰਿਤਕ ਮਹਿਲਾ ਦੇ ਪਿਤਾ ਨੇ ਉਸ ਨੂੰ ਬੱਚਾ ਨਾ ਹੋਣ ਕਾਰਨ ਮੁਲਜ਼ਮਾਂ ਵੱਲੋਂ ਪ੍ਰੇਸ਼ਾਨ ਕੀਤੇ ਜਾਣ ਦਾ ਦੋਸ਼ ਲਾਇਆ ਹੈ। ਥਾਣਾ ਲੱਖੋਕੇ ਬਹਿਰਾਮ ਦੇ ਇੰਸਪੈਕਟਰ ਤਰਸੇਮ ਸ਼ਰਮਾ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨ ’ਚ ਸ਼ਿਕਾਇਤਕਰਤਾ ਪੱਪੂ ਪੁੱਤਰ ਬਿੱਲੂ ਸਿੰਘ ਵਾਸੀ ਚੱਕ ਰਾਧੇ ਵਾਲਾ ਥਾਣਾ ਬਹਾਵਵਾਲਾ ਨੇ ਦੱਸਿਆ ਕਿ ਉਸ ਦੀ ਬੇਟੀ ਜਸਪ੍ਰੀਤ ਕੌਰ (29) ਦਾ ਵਿਆਹ ਗੁਰਪਿਆਰ ਸਿੰਘ ਨਾਲ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਸਨ।
ਇਹ ਵੀ ਪੜ੍ਹੋ: ਜਲੰਧਰ 'ਚ ਜੋੜੇ ਤੋਂ 19 ਲੱਖ ਦੀ ਲੁੱਟ ਦੇ ਮਾਮਲੇ 'ਚ ਨਵਾਂ ਮੋੜ! ਹੋਇਆ ਵੱਡਾ ਖ਼ੁਲਾਸਾ, ਪਤੀ-ਪਤਨੀ ਨੇ...
ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦੀ ਬੇਟੀ ਜਸਪ੍ਰੀਤ ਕੌਰ ਆਪਣੀ ਮਰਜ਼ੀ ਨਾਲ ਸਿਮਰਜੀਤ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਕਾਲੋਨੀ ਪਿੰਡ ਅਲਫੂਕੇ ਦੇ ਨਾਲ ਲਿਵ-ਇਨ ਰਿਲੇਸ਼ਨਸ਼ਿਪ ’ਚ ਕਰੀਬ 3 ਮਹੀਨਿਆਂ ਤੋਂ ਰਹਿ ਰਹੀ ਸੀ ਅਤੇ ਜਸਪ੍ਰੀਤ ਕੌਰ ਨੂੰ ਬੱਚਾ ਨਾ ਹੋਣ ਕਾਰਨ ਸਿਮਰਜੀਤ ਸਿੰਘ ਅਤੇ ਦਰਸ਼ਨਾ ਕੌਰ ਉਸ ਨੂੰ ਪ੍ਰੇਸ਼ਾਨ ਕਰਦੇ ਸਨ।
ਪੀੜਤ ਨੇ ਦੱਸਿਆ ਕਿ ਦੋਸ਼ੀਆਂ ਵੱਲੋਂ ਪ੍ਰੇਸ਼ਾਨ ਕੀਤੇ ਜਾਣ ਕਾਰਨ ਬੀਤੇ ਦਿਨ ਉਸ ਦੀ ਬੇਟੀ ਜਸਪ੍ਰੀਤ ਕੌਰ ਨੇ ਸਵੇਰੇ 4 ਵਜੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਸੀ। ਮਾਮਲੇ ਦੀ ਜਾਂਚ ਕਰ ਰਹੇ ਤਰਸੇਮ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ ’ਚ ਸਿਮਰਜੀਤ ਅਤੇ ਦਰਸ਼ਨਾ ਕੌਰ ’ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ ਲਾਉਂਦੇ ਨੌਜਵਾਨ ਦੀ ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
