ਨੂਰਮਹਿਲ: ਪਤਨੀ ਵੱਲੋਂ ਦੂਜਾ ਵਿਆਹ ਕਰਵਾਉਣ ਦਾ ਲੱਗਾ ਸਦਮਾ, ਦੋ ਬੱਚਿਆਂ ਸਮੇਤ ਪਤੀ ਨੇ ਖ਼ੁਦ ਵੀ ਨਿਗਲਿਆ ਜ਼ਹਿਰ

Wednesday, Jul 14, 2021 - 06:48 PM (IST)

ਨਕੋਦਰ/ਨੂਰਮਹਿਲ (ਪਾਲੀ, ਸ਼ਰਮਾ)- ਇਥੋਂ ਦੇ ਕਰੀਬੀ ਪਿੰਡ ਪੰਡੋਰੀ ਦੇ ਇਕ ਨੌਜਵਾਨ ਜਸਪ੍ਰੀਤ ਸਿੰਘ ਪੁੱਤਰ ਹਰੀ ਸਿੰਘ (35) ਵੱਲੋਂ ਖ਼ੁਦ ਅਤੇ ਆਪਣੇ ਦੋ ਬੱਚਿਆਂ ਨੂੰ ਜ਼ਹਿਰਿਲੀ ਚੀਜ ਪੀ ਕੇ ਪਿਆ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ | ਤਿੰਨਾਂ ਨੂੰ ਨਕੋਦਰ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਦਾਖ਼ਲ ਕਰਾਇਆ ਗਿਆ ਸੀ, ਜਿੱਥੇ ਪਤੀ ਅਤੇ ਉਸ ਦੀ ਬੱਚੀ ਦੀ ਮੌਤ ਹੋ ਹੋਣ ਦੀ ਖ਼ਬਰ ਮਿਲੀ ਹੈ ਜਦਕਿ ਮੁੰਡੇ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। 

ਇਹ ਵੀ ਪੜ੍ਹੋ:  15 ਸਾਲਾ ਕੁੜੀ ਨੇ ਖ਼ੁਦ ਨੂੰ ਦਿੱਤੀ ਭਿਆਨਕ ਮੌਤ, ਫਾਹੇ ਨਾਲ ਧੀ ਨੂੰ ਲਟਕੀ ਵੇਖ ਮਾਂ ਦੀਆਂ ਨਿਕਲੀਆਂ ਚੀਕਾਂ

PunjabKesariਪ੍ਰਾਪਤ ਜਾਣਕਾਰੀ ਅਨੁਸਾਰ ਜਸਪ੍ਰੀਤ ਦਾ ਵਿਆਹ ਕਰੀਬ 7 ਸਾਲ ਪਹਿਲਾਂ ਹੋਇਆ ਸੀ ਅਤੇ ਉਸ ਦੇ ਦੋ ਬੱਚੇ (7 ਸਾਲ ਦਾ ਲੜਕਾ ਅਤੇ 5 ਸਾਲ ਦੀ ਲੜਕੀ) ਹਨ | ਸੂਤਰਾਂ ਅਨੁਸਾਰ ਘਰੇਲੂ ਝਗੜੇ ਕਾਰਨ ਉਸ ਦੀ ਪਤਨੀ ਉਸ ਨੂੰ ਕਰੀਬ ਦੋ ਸਾਲ ਪਹਿਲਾਂ ਛੱਡ ਕੇ ਚਲੀ ਗਈ ਸੀ।

PunjabKesari

ਕੁਝ ਦਿਨ ਪਹਿਲਾਂ ਉਸ ਨੂੰ ਆਪਣੀ ਪਤਨੀ ਵੱਲੋਂ ਦੂਜਾ ਵਿਆਹ ਕਰਵਾਉਣ ਬਾਰੇ ਪਤਾ ਲੱਗਾ, ਜਿਸ ਦੇ ਸਦਮੇ ਕਾਰਨ ਜਸਪ੍ਰੀਤ ਨੇ ਇਹ ਖੌਫਨਾਕ ਕਦਮ ਚੁੱਕਿਆ। ਉਥੇ ਹੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

PunjabKesari

ਇਹ ਵੀ ਪੜ੍ਹੋ: ਬੇਅਦਬੀ ਦੇ ਮੁੱਦੇ ’ਤੇ ਨਵਜੋਤ ਸਿੰਘ ਸਿੱਧੂ ਨੇ ਘੇਰੇ ਅਕਾਲੀ, ਪੁੱਛੇ ਵੱਡੇ ਸਵਾਲ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News