ਬੱਚੇ ਸਿਰੋਂ ਨਿੱਕੀ ਉਮਰੇ ਉੱਠਿਆ ਮਾਂ ਦਾ ਸਾਇਆ! ਸੋਚਿਆ ਨਾ ਸੀ ਇੰਝ ਆਵੇਗੀ ਮੌਤ

06/19/2024 12:18:51 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਭੁਲੇਖੇ ਨਾਲ ਜ਼ਹਿਰੀਲੀ ਦਵਾਈ ਪੀਣ ਨਾਲ ਔਰਤ ਦੀ ਮੌਤ ਹੋ ਗਈ। ਥਾਣਾ ਸ਼ਹਿਣਾ ਦੇ ਮੁਖੀ ਜਗਸੀਰ ਸਿੰਘ ਨੇ ਦੱਸਿਆ ਕਿ ਕਸਬਾ ਸ਼ਹਿਣਾ ’ਚ ਇਕ 27 ਸਾਲਾ ਮਨਦੀਪ ਕੌਰ ਨਾਂ ਦੀ ਔਰਤ ਨੇ ਜ਼ਹਿਰੀਲੀ ਦਵਾਈ ਪੀ ਲਈ, ਜਿਸ ਨਾਲ ਉਸ ਦੀ ਮੌਤ ਹੋ ਗਈ।

ਇਸ ਸਬੰਧੀ ਥਾਣਾ ਸ਼ਹਿਣਾ ਦੇ ਬਲਜੀਤ ਸਿੰਘ ਢਿੱਲੋਂ ਏ. ਐੱਸ. ਆਈ. ਅਤੇ ਹੌਲਦਾਰ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਮਨਦੀਪ ਕੌਰ ਪਤਨੀ ਸਤਨਾਮ ਸਿੰਘ ਵਾਸੀ ਸ਼ਹਿਣਾ ਨੇ ਜ਼ਹਿਰੀਲੀ ਦਵਾਈ ਪੀ ਲਈ ਤਾਂ ਉਸ ਨੂੰ ਪ੍ਰਾਈਵੇਟ ਹਸਪਤਾਲ ’ਚ ਲੈ ਗਏ ਪਰ ਉਨ੍ਹਾਂ ਨੇ ਤੁਰੰਤ ਬਰਨਾਲਾ ਲਿਜਾਣ ਲਈ ਆਖਿਆ। ਬਰਨਾਲਾ ਵਿਖੇ ਡਾਕਟਰਾਂ ਵੱਲੋਂ ਮਨਦੀਪ ਕੌਰ ਦੀ ਹਾਲਤ ਨਾਜ਼ੁਕ ਦੇਖਦਿਆਂ ਲੁਧਿਆਣਾ ਰੈਫਰ ਕਰ ਦਿੱਤੀ ਜਿਥੇ ਉਸ ਦੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਬੈਂਕ 'ਚ ਵੀ ਸੁਰੱਖਿਅਤ ਨਹੀਂ ਪੈਸਾ! ICICI ਬੈਂਕ ਦੇ ਮੈਨੇਜਰ ਦਾ ਕਾਂਡ ਸੁਣ ਨਹੀਂ ਹੋਵੇਗਾ ਯਕੀਨ

ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਮਾਤਾ ਬਿੰਦਰ ਕੌਰ ਪਤਨੀ ਗੁਰਪ੍ਰੀਤ ਸਿੰਘ ਵਾਸੀ ਦੁੱਗਾਂ ਦੇ ਬਿਆਨਾਂ ’ਤੇ ਥਾਣਾ ਸ਼ਹਿਣਾ ਵਿਖੇ 174 ਦੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਆਪਣੇ ਪਿੱਛੇ ਇਕ ਪੁੱਤਰ ਛੱਡ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News