ਗੁਰਦਾਸਪੁਰ: ਮਾਮੂਲੀ ਤਕਰਾਰ ਤੋਂ ਬਾਅਦ ਪਤੀ ਨੇ ਪਤਨੀ ਨੂੰ ਗੋਲੀਆਂ ਨਾਲ ਭੁੰਨਿਆ

Monday, Feb 03, 2020 - 01:02 PM (IST)

ਗੁਰਦਾਸਪੁਰ: ਮਾਮੂਲੀ ਤਕਰਾਰ ਤੋਂ ਬਾਅਦ ਪਤੀ ਨੇ ਪਤਨੀ ਨੂੰ ਗੋਲੀਆਂ ਨਾਲ ਭੁੰਨਿਆ

ਬਟਾਲਾ (ਜ. ਬ)— ਥਾਣਾ ਸ੍ਰੀ ਹਰਗੋਬਿੰਦਪੁਰ ਅਧੀਨ ਆਉਂਦੇ ਪਿੰਡ ਮੈਤਲੇ ਵਿਖੇ ਇਕ ਪਤੀ ਵੱਲੋਂ ਮਾਮੂਲੀ ਤਕਰਾਰ ਨੂੰ ਲੈ ਕੇ ਆਪਣੀ ਪਤਨੀ ਦੇ ਸਿਰ 'ਤੇ ਚਾਰ ਗੋਲੀਆ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਇਸ ਸਬੰਧੀ ਜਾਣਕਾਰੀ ਦਿੰਦੇ ਸ੍ਰੀ ਹਰਗੋਬਿੰਦਪੁਰ ਦੇ ਥਾਣਾ ਮੁਖੀ ਬਲਕਾਰ ਸਿੰਘ ਨੇ ਦੱਸਿਆ ਕਿ ਸੰਦੀਪ ਕੌਰ ਪਤਨੀ ਯੁਗਰਾਜ ਸਿੰਘ ਵਾਸੀ ਗੁਰੂ ਕਾ ਜੰਡਿਆਲਾ ਜ਼ਿਲਾ ਅੰਮ੍ਰਿਤਸਰ ਬੀਤੇ ਦਿਨ ਪਿੰਡ ਮੈਤਲੇ ਵਿਖੇ ਆਪਣੇ ਪਤੀ ਨਾਲ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਆਈ ਸੀ। ਅਚਾਨਕ ਰਾਤ 1 ਵਜੇ ਦੇ ਕਰੀਬ ਦੋਵੇਂ ਪਤੀ-ਪਤਨੀ 'ਚ ਕਿਸੇ ਗੱਲ ਨੂੰ ਲੈ ਕੇ ਆਪਸੀ ਤਕਰਾਰ ਹੋ ਗਈ। ਇਸੇ ਤਕਰਾਰ ਦੌਰਾਨ ਉਸ ਦੇ ਪਤੀ ਯੁਗਰਾਜ ਸਿੰਘ ਨੇ ਉਸ ਦੇ ਸਿਰ 'ਚ 4 ਗੋਲੀਆਂ ਮਾਰ ਦਿੱਤੀਆਂ, ਜਿਸ ਨਾਲ ਉਸ ਦੀ ਮੌਕੇ 'ਤੇ ਮੌਤ ਹੋ ਗਈ।

ਐੱਸ. ਐੱਚ. ਓ. ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਯੁਗਰਾਜ ਸਿੰਘ ਦੇ ਖਿਲਾਫ ਕੇਸ ਦਰਜ ਕਰ ਦਿੱਤਾ ਹੈ। ਯੁਗਰਾਜ ਸਿੰਘ ਮੌਕੇ ਤੋਂ ਫਰਾਰ ਹੋ ਗਿਆ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਹੈ।


author

shivani attri

Content Editor

Related News