ਹੁਸ਼ਿਆਰਪੁਰ: ਤੇਜ਼ਧਾਰ ਹਥਿਆਰਾਂ ਨਾਲ ਔਰਤ ਦਾ ਬੇਰਹਿਮੀ ਨਾਲ ਕਤਲ

03/17/2020 10:41:01 AM

ਹੁਸ਼ਿਆਰਪੁਰ (ਅਮਰੀਕ)— ਮਿਹਟਿਆਣਾ ਨੇੜੇ ਪੈਂਦੇ ਪਿੰਡ ਸਿੰਬਲੀ ਪਿੰਡ ਨੇੜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਥੋਂ ਸੜਕ ਤੋਂ ਇਕ ਮਹਿਲਾ ਦੀ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੀ ਲਾਸ਼ ਬਰਾਮਦ ਕੀਤੀ ਗਈ। ਖੂਨ ਨਾਲ ਲਿੱਬੜੀ ਲਾਸ਼ ਨੂੰ ਦੇਖ ਕੇ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।

ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਅੱਧੀ ਰਾਤ ਵਾਪਰੀ ਵੱਡੀ ਵਾਰਦਾਤ, ਬਾਊਂਸਰ ਨੂੰ ਗੋਲੀਆਂ ਨਾਲ ਭੁੰਨਿਆ

ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲਿਆ। ਫਿਲਹਾਲ ਅਜੇ ਕੋਈ ਪਛਾਣ ਨਹੀਂ ਹੋ ਸਕੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਮਹਿਲਾ ਦੀ ਉਮਰ ਕਰੀਬ 30 ਸਾਲ ਦੱਸੀ ਜਾ ਰਹੀ ਹੈ। ਮਹਿਲਾ ਦੇ ਚਿਹਰੇ ਅਤੇ ਸਰੀਰ 'ਤੇ ਕਈ ਤਰ੍ਹਾਂ ਦੇ ਨਿਸ਼ਾਨ ਪਾਏ ਗਏ ਹਨ। ਪੁਲਸ ਮੁਤਾਬਕ ਉਕਤ ਮਹਿਲਾ ਦੀ ਬੇਰਹਿਮੀ ਨਾਲ ਹੱਤਿਆ ਕਰਕੇ ਲਾਸ਼ ਉਕਤ ਸਥਾਨ 'ਤੇ ਸੁੱਟੀ ਗਈ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ​​​​​​​: ​​​​​​​ਪਾਕਿਸਤਾਨ ਤੋਂ ਹਥਿਆਰ ਮੰਗਵਾ ਕੇ ਗੈਂਗਸਟਰਾਂ ਨੂੰ ਦੇਣ ਵਾਲੇ 3 ਰਾਊਂਡਅਪ

shivani attri

This news is Content Editor shivani attri