ਮਹਿਤਪੁਰ ’ਚ ਵੱਡੀ ਵਾਰਦਾਤ, ਘਰ ’ਚ ਦਾਖਲ ਹੋ ਕੇ ਗੋਲ਼ੀਆਂ ਮਾਰ ਕੀਤਾ ਔਰਤ ਦਾ ਕਤਲ

04/25/2023 6:33:42 PM

ਮਹਿਤਪੁਰ (ਛਾਬੜਾ) : ਇਥੋਂ ਦੇ ਪਿੰਡ ਉੱਧੋਵਾਲ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪਿੰਡ ਦੇ ਇਕ ਘਰ ਵਿਚ ਦਾਖਲ ਹੋ ਕੇ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਮਾਰ ਕੇ ਇਕ ਔਰਤ ਦਾ ਕਤਲ ਕਰ ਦਿੱਤਾ। ਇਸ ਵਾਰਦਾਤ ਵਿਚ ਉਕਤ ਔਰਤ ਦਾ ਨੌਜਵਾਨ ਪੁੱਤਰ ਗੰਭੀਰ ਜ਼ਖਮੀ ਹੋ ਗਿਆ। ਵਾਰਦਾਤ ਮੰਗਲਵਾਰ ਸਵੇਰੇ 7 ਵਜੇ ਦੇ ਕਰੀਬ ਦੀ ਹੈ। ਅਣਪਛਾਤੇ ਵਿਅਕਤੀ ਘਰ ਦੇ ਅੰਦਰ ਦਾਖਲ ਹੋਏ ਅਤੇ ਗੋਲ਼ੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ : ਪਟਿਆਲਾ ਵਿਚ ਦੋਹਰਾ ਕਤਲ ਕਾਂਡ, ਚਾਕੂ ਮਾਰ-ਮਾਰ ਮੌਤ ਦੇ ਘਾਟ ਉਤਾਰੇ ਦੋ ਨੌਜਵਾਨ

ਮਿਲੀ ਜਾਣਕਾਰੀ ਮੁਤਾਬਕ ਵਾਰਦਾਤ ਵਿਚ ਗੰਭੀਰ ਜ਼ਖਮੀ ਹੋਏ ਨੌਜਵਾਨ ਦੀ ਪਛਾਣ ਦੀਪਕ ਵਜੋਂ ਹੋਈ ਹੈ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਦੇ ਉੱਚ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜ਼ਖ਼ਮੀ ਨੌਜਵਾਨ ਨੂੰ ਜਲੰਧਰ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਦਕਿ ਮ੍ਰਿਤਕ ਔਰਤ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਧੀ ਘਰੋਂ ਆਏ ਫੋਨ ਨੇ ਉਡਾਏ ਮਾਪਿਆਂ ਦੇ ਹੋਸ਼, ਜਦੋਂ ਜਾ ਕੇ ਵੇਖਿਆ ਤਾਂ ਨਿਕਲ ਗਈਆਂ ਚੀਕਾਂ

ਵਾਰਦਾਤ ਦੇ ਦੋ ਘੰਟਿਆਂ ’ਚ ਇਕ ਮੁਲਜ਼ਮ ਨੂੰ ਕੀਤਾ ਕਾਬੂ

ਔਰਤ ਦਾ ਕਤਲ ਕਰਨ ਦੀ ਵਾਰਦਾਤ ਦੇ ਦੋ ਘੰਟਿਆਂ ਵਿਚ ਵੀ ਪੁਲਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਰਵੀ ਕੁਮਾਰ ਉਰਫ ਰਵੀ ਪੁੱਤਰ ਦਰਬਾਰਾ ਰਾਮ ਵਾਸੀ ਉੱਧੋਵਾਲ ਵਜੋਂ ਹੋਈ ਹੈ। ਮੁਲਜ਼ਮ ਰਵੀ ਕੁਮਾਰ ਪਾਸੋਂ ਵਾਰਦਾਤ ਵਿਚ ਵਰਤਿਆ 32 ਬੋਰ ਦਾ ਰਿਵਾਲਵਰ ਸਮੇਤ 5 ਖੋਲ ਅਤੇ 20 ਜ਼ਿੰਦਾ ਰੋਂਦ ਵੀ ਬਰਾਮਦ ਕਰ ਲਏ ਹਨ।ਮੁਲਜ਼ਮ ਤੋਂ ਪੁਲਸ ਵਲੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 


Gurminder Singh

Content Editor

Related News