ਜਲੰਧਰ 'ਚ ਕਰਫਿਊ ਦੌਰਾਨ ਔਰਤ ਦਾ ਬੇਰਹਿਮੀ ਨਾਲ ਕਤਲ, ਜਬਰ-ਜ਼ਨਾਹ ਹੋਣ ਦਾ ਖਦਸ਼ਾ

Sunday, Apr 05, 2020 - 01:07 PM (IST)

ਜਲੰਧਰ 'ਚ ਕਰਫਿਊ ਦੌਰਾਨ ਔਰਤ ਦਾ ਬੇਰਹਿਮੀ ਨਾਲ ਕਤਲ, ਜਬਰ-ਜ਼ਨਾਹ ਹੋਣ ਦਾ ਖਦਸ਼ਾ

ਜਲੰਧਰ/ਲਾਂਬੜਾ (ਅਮਰਜੀਤ,ਕਮਲੇਸ਼)— ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਨਿੱਝਰਾਂ 'ਚ ਇਕ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਸੀਤਾ ਪਤਨੀ ਲੁਭਾਇਆ ਵਜੋ ਹੋਈ ਹੈ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਥਾਣਾ ਲਾਂਬੜਾ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਮਹਿਲਾ ਬੀਤੇ ਦਿਨ ਖੇਤਾਂ 'ਚ ਪਸ਼ੂਆਂ ਲਈ ਚਾਰਾ ਲੈਣ ਲਈ ਆਈ ਸੀ ਪਰ ਉਹ ਸਾਰੀ ਰਾਤ ਘਰ ਵਾਪਸ ਨਹੀਂ ਪਰਤੀ। ਸਾਰੀ ਰਾਤ ਉਸ ਦੀ ਭਾਲ ਵੀ ਕੀਤੀ ਅਤੇ ਪਿੰਡ 'ਚ ਅਨਾਊਂਸਮੈਂਟ ਵੀ ਕੀਤੀ ਗਈ ਪਰ ਉਹ ਕਿਤੇ ਨਹੀਂ ਮਿਲੀ।

PunjabKesari

ਇਹ ਵੀ ਪੜ੍ਹੋ:  ਜਲੰਧਰ: ਕਰਫਿਊ ਦੌਰਾਨ ਭੋਗਪੁਰ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਇਹ ਵੀ ਪੜ੍ਹੋ: 
ਭਾਈ ਨਿਰਮਲ ਸਿੰਘ ਦੀ ਆਖਰੀ ਫੋਨ ਕਾਲ ਆਈ ਸਾਹਮਣੇ, ਰਿਕਾਰਡਿੰਗ ਹੋਈ ਵਾਇਰਲ (ਵੀਡੀਓ)

ਅੱਜ ਸਵੇਰੇ ਉਕਤ ਮਹਿਲਾ ਦੀ ਲਾਸ਼ ਪਿੰਡ ਤੋਂ ਬਾਹਰ ਇਕ ਮੋਟਰ ਤੋਂ ਬਰਾਮਦ ਕੀਤੀ ਗਈ। ਐੱਸ. ਐੱਚ. ਓ. ਰਮਨਦੀਪ ਸਿੰਘ ਪੁਲਸ ਪਾਰਟੀ ਦੇ ਨਾਲ ਪਹੁੰਚੇ ਅਤੇ ਸਥਾਨ ਦਾ ਜਾਇਜ਼ਾ ਲਿਆ। ਉਥੇ ਹੀ ਪੁਲਸ ਵੱਲੋਂ ਮਹਿਲਾ ਨਾਲ ਜਬਰ-ਜ਼ਨਾਹ ਹੋਣ ਦਾ ਖਦਸ਼ਾ ਵੀ ਜ਼ਾਹਰ ਕੀਤਾ ਗਿਆ ਹੈ। ਫਿਲਹਾਲ ਪੁਲਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

PunjabKesari
 

ਇਹ ਵੀ ਪੜ੍ਹੋ: ਸ੍ਰੀ ਹਰਿਮੰਦਰ ਸਾਹਿਬ, ਗੁ. ਸ਼ਹੀਦ ਗੰਜ ਅਤੇ ਨਾਲ ਲੱਗਦੇ ਗੁਰਦੁਆਰਿਆਂ 'ਚੋਂ ਉੱਡੀਆਂ ਰੌਣਕਾਂ

ਇਹ ਵੀ ਪੜ੍ਹੋ: ਸਸਕਾਰ ਤੋਂ 16 ਦਿਨ ਬਾਅਦ ਵੀ ਨਹੀਂ ਚੁਗੇ ਗਏ ਕੋਰੋਨਾ ਨਾਲ ਮਰੇ ਬਲਦੇਵ ਸਿੰਘ ਦੇ ਫੁੱਲ

ਇਥੇ ਦੱਸ ਦੇਈਏ ਕਿ ਇਕ ਪਾਸੇ ਜਿੱਥੇ ਪੰਜਾਬ 'ਚ ਫੈਲ ਰਹੇ ਕੋਰੋਨਾ ਵਾਇਰਸ ਨੂੰ ਲੈ ਕੇ ਕਰਫਿਊ ਲਗਾਇਆ ਗਿਆ ਹੈ, ਉਥੇ ਹੀ ਜਲੰਧਰ ਵਰਗੇ ਮਹਾਨਗਰ 'ਚੋਂ ਕਰਫਿਊ ਦੌਰਾਨ ਕਤਲ ਵਰਗੀਆਂ ਵਾਰਦਾਤਾਂ ਵੀ ਸਾਹਮਣੇ ਆ ਰਹੀਆਂ ਹਨ। ਬੀਤੇ ਦਿਨ ਵੀ ਭੋਗਪੁਰ 'ਚ ਇਕ ਪ੍ਰਵਾਸੀ ਵੱਲੋਂ ਆਪਣੇ ਸਾਥੀ ਦਾ ਕਤਲ ਕਰ ਦਿੱਤਾ ਗਿਆ ਸੀ।  

ਇਹ ਵੀ ਪੜ੍ਹੋ: ਭਾਈ ਨਿਰਮਲ ਸਿੰਘ ਦੀ ਧੀ ਕੋਰੋਨਾ ਪਾਜ਼ੀਟਿਵ

ਇਹ ਵੀ ਪੜ੍ਹੋ: ਫਗਵਾੜਾ ਦੇ ਵਾਸੀ ਦੀ ਅਮਰੀਕਾ 'ਚ 'ਕੋਰੋਨਾ ਵਾਇਰਸ' ਨਾਲ ਮੌਤ


author

shivani attri

Content Editor

Related News