ਸ਼ੱਕੀ ਹਾਲਾਤ ’ਚ ਵਿਆਹੁਤਾ ਦਾ ਕਤਲ, ਪਰਿਵਾਰ ਨੇ ਸਹੁਰਿਆਂ ’ਤੇ ਲਾਏ ਗੰਭੀਰ ਦੋਸ਼

Monday, Mar 29, 2021 - 11:11 PM (IST)

ਸ਼ੱਕੀ ਹਾਲਾਤ ’ਚ ਵਿਆਹੁਤਾ ਦਾ ਕਤਲ, ਪਰਿਵਾਰ ਨੇ ਸਹੁਰਿਆਂ ’ਤੇ ਲਾਏ ਗੰਭੀਰ ਦੋਸ਼

ਗੁਰਦਾਸਪੁਰ (ਧਰਮਿੰਦਰ)- ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਨਰੋਟ ਮੇਹਰਾ ’ਚ ਉਸ ਸਮੇਂ ਤਣਾਅ ਦਾ ਮਾਹੌਲ ਬਣ ਗਿਆ ਜਦੋਂ ਇਥੇ ਇਕ ਮਹਿਲਾ ਦਾ ਸ਼ੱਕੀ ਹਾਲਾਤ ’ਚ ਕਤਲ ਕਰ ਦਿੱਤਾ ਗਿਆ। ਮਿ੍ਰਤਕਾ ਦੀ ਪਛਾਣ ਕਵਿਤਾ ਦੇਵੀ ਦੇ ਰੂਪ ’ਚ ਹੋਈ ਹੈ। ਉਕਤ ਮਹਿਲਾ ਪਠਾਨਕੋਟ ਦੀ ਰਹਿਣ ਵਾਲੀ ਸੀ, ਜਿਸ ਦਾ ਵਿਆਹ ਜ਼ਿਲ੍ਹੇ ਦੇ ਪਿੰਡ ਨਰੋਟ ਮੇਹਰਾ ਦੇ ਰਹਿਣ ਵਾਲੇ ਨੌਜਵਾਨ ਨਾਲ ਹੋਇਆ ਸੀ। ਪਰਿਵਾਰ ਦਾ ਦੋਸ਼ ਹੈ ਕਿ ਸਹੁਰੇ ਪੱਖ ਨੇ ਕੁੜੀ ਨੂੰ ਮੌਤ ਦੇ ਘਾਟ ਉਤਾਰਿਆ ਹੈ। ਫਿਲਹਾਲ ਪੁਲਸ ਵੱਲੋਂ ਮਿ੍ਰਤਕ ਦੇਹ ਕਾਬੂ ’ਚ ਕਰਕੇ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਪਲਾਂ ’ਚ ਉਜੜਿਆ ਹੱਸਦਾ-ਵੱਸਦਾ ਪਰਿਵਾਰ, ਦੋ ਸਕੇ ਭਰਾਵਾਂ ਦੀ ਮੌਤ ਨਾਲ ਘਰ ’ਚ ਪੈ ਗਿਆ ਚੀਕ-ਚਿਹਾੜਾ 

PunjabKesari
ਇਸ ਸਬੰਧ ’ਚ ਮਿ੍ਰਤਕ ਔਰਤ ਦੀ ਪਰਿਵਾਰ ਨੇ ਦੱਸਿਆ ਕਿ ਮਹਿਲਾ ਦਾ ਵਿਆਹ 15 ਸਾਲ ਪਹਿਲਾਂ ਹੋਇਆ ਸੀ ਪਰ ਸਹੁਰੇ ਪਰਿਵਾਰ ਵਾਲੇ ਉਸ ਨੂੰ ਅਕਸਰ ਤੰਗ ਪਰੇਸ਼ਾਨ ਕਰਦੇ ਰਹਿੰਦੇ ਸਨ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਧੀ ਦੀ ਮੌਤ ਹੋ ਚੁੱਕੀ ਹੈ। ਜਦੋਂ ਅਸੀਂ ਇਸ ਖ਼ਬਰ ਦੀ ਸੂਚਨਾ ਪਾ ਕੇ ਮੌਕੇ ’ਤੇ ਪਹੁੰਚੇ ਤਾਂ ਪਤਾ ਲੱਗਾ ਕਿ ਸਾਡੀ ਕੁੜੀ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ। 

PunjabKesari
ਉਥੇ ਹੀ ਇਸ ਮਾਮਲੇ ’ਚ ਡੀ. ਐੱਸ. ਪੀ. ਪਰਮਵੀਰ ਸੈਣੀ ਨੇ ਦੱਸਿਆ ਕਿ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ :  ਹੋਲੀ ਮੌਕੇ ਹੁਸ਼ਿਆਰਪੁਰ ’ਚ ਵੱਡੀ ਵਾਰਦਾਤ, ਦਰਿੰਦਿਆਂ ਨੇ ਕੁੜੀ ਨਾਲ ਜਬਰ-ਜ਼ਿਨਾਹ ਕਰਕੇ ਦਿੱਤਾ ਜ਼ਹਿਰ

PunjabKesari

PunjabKesari

ਇਹ ਵੀ ਪੜ੍ਹੋ : ਲੁਧਿਆਣਾ: ਚਿਕਨ ਕਾਰਨਰ ਦੇ ਮਾਲਕ ਨੇ ਸਿਧਵਾਂ ਨਹਿਰ 'ਚ ਮਾਰੀ ਛਾਲ, ਸੁਸਾਈਡ ਨੋਟ ’ਚ ਦੱਸਿਆ ਮੌਤ ਦਾ ਕਾਰਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

shivani attri

Content Editor

Related News