ਅਮਲੋਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਖ਼ੌਫ਼ਨਾਕ ਸੀਨ ਦੇਖ ਦਹਿਲ ਗਿਆ ਪੁੱਤ ਦਾ ਦਿਲ
Tuesday, Aug 30, 2022 - 10:30 AM (IST)
 
            
            ਅਮਲੋਹ (ਵਿਪਨ) : ਅਮਲੋਹ ਦੇ ਵਾਰਡ ਨੰਬਰ-13 ਵਿਖੇ ਇਕ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਔਰਤ ਦਾ ਕਤਲ 4 ਵਿਅਕਤੀਆਂ ਵੱਲੋਂ ਕੀਤਾ ਗਿਆ ਹੈ। ਮ੍ਰਿਤਕ ਔਰਤ ਦੀ ਪਛਾਣ ਭੋਲੀ ਗੋਇਲ (55) ਪਤਨੀ ਧਰਮਵੀਰ ਗੋਇਲ ਦੇ ਤੌਰ 'ਤੇ ਕੀਤੀ ਗਈ ਹੈ। ਇਸ ਕਤਲ ਦੀ ਵਾਰਦਾਤ ਮਗਰੋਂ ਲੋਕਾਂ 'ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਔਰਤ ਦੇ ਪੁੱਤਰ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਚੁਬਾਰੇ 'ਤੇ ਰਹਿੰਦਾ ਹੈ, ਜਦੋਂ ਕਿ ਉਸ ਦੇ ਮਾਂ-ਪਿਓ ਹੇਠਾਂ ਰਹਿੰਦੇ ਹਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੇ ਸਰਹੱਦੀ ਇਲਾਕਿਆਂ 'ਚ ਮਾਈਨਿੰਗ 'ਤੇ ਹਾਈਕੋਰਟ ਨੇ ਲਾਈ ਰੋਕ
ਉਸ ਨੇ ਦੱਸਿਆ ਕਿ ਉਹ ਆਪਣੀ ਪਤਨੀ ਅਤੇ ਹੋਰ ਪਰਿਵਾਰਿਕ ਮੈਂਬਰਾਂ ਨਾਲ ਮਾਂ ਕੋਲ ਬੈਠਾ ਹੋਇਆ ਸੀ। ਮਾਂ ਨੇ ਕਿਹਾ ਕਿ ਉਹ ਹੁਣ ਸੌਣਾ ਚਾਹੁੰਦੀ ਹੈ ਤਾਂ ਉਹ ਸਾਰੇ ਚੁਬਾਰੇ 'ਤੇ ਚਲੇ ਗਏ। ਫਿਰ ਉਸ ਨੂੰ ਮਾਂ ਦੀਆਂ ਚੀਕਾਂ ਸੁਣੀਆਂ ਤਾਂ ਉਹ ਫਟਾਫਟ ਹੇਠਾਂ ਆਇਆ। ਉਸ ਨੇ ਦੇਖਿਆ ਕਿ ਖੂਨ ਨਾਲ ਲਿੱਬੜੇ ਚਾਕੂ ਹੱਥਾਂ 'ਚ ਫੜ੍ਹ ਕੇ 4 ਲੋਕ ਖੜ੍ਹੇ ਸਨ, ਜਿਨ੍ਹਾਂ ਨੇ ਉਸ ਦੀ ਮਾਂ ਦਾ ਕਤਲ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਦੀ SIT ਸਾਹਮਣੇ ਪੇਸ਼ੀ ਅੱਜ, ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਕੀਤੀ ਜਾਵੇਗੀ ਪੁੱਛਗਿੱਛ
ਉਕਤ ਲੋਕਾਂ ਨੇ ਉਸ ਨਾਲ ਵੀ ਹੱਥੋਪਾਈ ਕੀਤੀ ਅਤੇ ਇਕ ਵਿਅਕਤੀ ਨੇ ਉਸ ਦੇ ਚਾਕੂ ਵੀ ਮਾਰ ਦਿੱਤਾ। ਇਸ ਤੋਂ ਬਾਅਦ ਉਹ ਚਾਰੇ ਮੋਟਰਸਾਈਕਲ 'ਤੇ ਫ਼ਰਾਰ ਹੋ ਗਏ। ਇਸ ਸਬੰਧੀ ਥਾਣਾ ਅਮਲੋਹ ਦੇ ਮੁਖੀ ਵਿਨੋਦ ਕੁਮਾਰ ਨੇ ਦੱਸਿਆ ਕਿ ਔਰਤ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ  ਮ੍ਰਿਤਕ ਔਰਤ ਦਜੇ ਪਤੀ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            