ਕਪੂਰਥਲਾ ਦੇ ਸਿਵਲ ਹਸਪਤਾਲ ’ਚ ਰੂਹ ਕੰਬਾਊ ਵਾਰਦਾਤ, ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ

Saturday, Jun 04, 2022 - 04:46 PM (IST)

ਕਪੂਰਥਲਾ ਦੇ ਸਿਵਲ ਹਸਪਤਾਲ ’ਚ ਰੂਹ ਕੰਬਾਊ ਵਾਰਦਾਤ, ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ

ਕਪੂਰਥਲਾ (ਓਬਰਾਏ)- ਪੰਜਾਬ ਦੇ ਕਪੂਰਥਲਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਸਿਵਲ ਹਸਪਤਾਲ ਦੇ ਗਾਇਨੀ ਵਾਰਡ ’ਚ ਇਲਾਜ ਅਧੀਨ ਇਕ ਔਰਤਦਾ ਉਸ ਦੇ ਪਤੀ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਹ ਸਾਰੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ। ਦਿਲ ਦਹਿਲਾ ਦੇਣ ਵਾਲੀ ਇਸ ਵਾਰਦਾਤ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪਤੀ ਆਪਣੀ ਪਤਨੀ ’ਤੇ ਸ਼ੱਕ ਕਰਦਾ ਸੀ। ਇਸੇ ਦੇ ਚਲਦਿਆਂ ਉਸ ਨੇ ਆਪਣੀ ਪਤਨੀ ਦੇ ਮੂੰਹ ਨੂੰ ਦਬਾ ਕੇ ਮਾਰ ਦਿੱਤਾ। ਹਾਲਾਂਕਿ ਔਰਤ ਨੇ 4 ਦਿਨ ਪਹਿਲਾਂ ਹੀ ਮੁੰਡੇ ਨੂੰ ਜਨਮ ਦਿੱਤਾ ਸੀ। ਘਟਨਾ ਤੋਂ ਬਾਅਦ ਸਿਵਲ ਹਸਪਤਾਲ ਵੱਲੋਂ ਪੁਲਸ ਨੂੰ ਸੂਚਨਾ ਦਿੱਤੀ ਗਈ ਅਤੇ ਦੋਸ਼ੀ ਨੂੰ ਹਿਰਾਸਤ ’ਚ ਲੈ ਲਿਆ ਗਿਆ ਹੈ। 

ਇਹ ਵੀ ਪੜ੍ਹੋ: ਪੰਜਾਬ ਦੇ 2700 ਇੱਟਾਂ ਦੇ ਭੱਠੇ ਅਗਸਤ ਤੋਂ ਅਣਮਿੱਥੇ ਸਮੇਂ ਲਈ ਬੰਦ ਕਰਨ ਦਾ ਐਲਾਨ, ਜਾਣੋ ਕਿਉਂ

PunjabKesari

ਮਿਲੀ ਜਾਣਕਾਰੀ ਮੁਤਾਬਕ ਕਪੂਰਥਲਾ ਦੇ ਸਿਵਲ ਹਸਪਤਾਲ ਦੇ ਗਾਇਨੀ ਵਾਰਡ ’ਚ 1 ਜੂਨ ਨੂੰ ਔਰਤ ਬਲਜਿੰਦਰ ਕੌਰ (24) ਪਤਨੀ ਮਨਜੀਤ ਸਿੰਘ ਵਾਸੀ ਪਿੰਡ ਕੇਸਰਪੁਰ ਨੂੰ ਦਾਖ਼ਲ ਕਰਵਾਇਆ ਗਿਆ ਸੀ। ਇਸ ਦੇ ਬਾਅਦ ਸਿਜੇਰੀਅਨ ਆਪਰੇਸ਼ਨ ਕਰਕੇ ਔਰਤ ਨੇ ਮੁੰਡੇ ਨੂੰ ਜਨਮ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ੰਮੁਤਾਬਕ ਉਕਤ ਜੋੜ ਦਾ ਕੁਝ ਸਾਲ ਪਹਿਲਾਂ ਹੀ ਪ੍ਰੇਮ ਵਿਆਹ ਹੋਇਆ ਸੀ ਅਤੇ ਉਨ੍ਹਾਂ ਦਾ ਇਕ ਬੇਟਾ ਵੀ ਹੈ। 

ਇਹ ਵੀ ਪੜ੍ਹੋ: ਪੰਜਾਬ ’ਚ 45 ਗੈਂਗਸਟਰਾਂ ਸਰਗਰਮ, ਗਾਇਕਾਂ ਤੇ ਅਭਿਨੇਤਾਵਾਂ ਤੋਂ ਲੈ ਵੀ ਚੁੱਕੇ ਨੇ 10-10 ਲੱਖ ਦੀ ਰੰਗਦਾਰੀ

PunjabKesari

ਉਥੇ ਹੀ ਮੌਕੇ ’ਤੇ ਪਹੰੁਚੇ ਸਬ ਡਿਵੀਜ਼ਨ ਸੁਰਿੰਦਰ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਦੇ ਗਾਇਨੀ ਵਾਰਡ ਦੇ ਪ੍ਰਾਈਵੇਟ ਕਮਰੇ-4 ’ਚ ਸ਼ਨੀਵਾਰ ਲਗਭਗ 6 ਵਜੇ ਮਨਜੀਤ ਸਿੰਘ ਨੇ ਆਪਣੀ ਪਤਨੀ ਦਾ ਗਲਾ ਅਤੇ ਮੂੰਹ ਦਬਾ ਕੇ ਕਤਲ ਕਰ ਦਿੱਤਾ ਹੈ। ਇਸ ਦੇ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮੁਲਜ਼ਮ ਨੂੰ ਹਿਰਾਸਤ ’ਚ ਲਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੁਲਜ਼ਮ ਮਨਜੀਤ ਸਿੰਘ ਆਪਣੀ ਪਤਨੀ ’ਤੇ ਸ਼ੱਕ ਕਰਦਾ ਸੀ। ਇਸੇ ਕਰਕੇ ਉਸ ਨੇ ਪਤਨੀ ਦਾ ਬੇਰਹਿਮੀ ਨਾਲ ਕਤਲ ਕੀਤਾ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਸੰਗਰੂਰ ਜ਼ਿਮਨੀ ਚੋਣ ਲਈ ‘ਆਪ’ ਨੇ ਐਲਾਨਿਆ ਉਮੀਦਵਾਰ

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News