ਧੀ 'ਤੇ ਗੰਦੀ ਨਜ਼ਰ ਰੱਖਦਾ ਸੀ ਨੌਜਵਾਨ, ਮਾਂ ਨੇ ਵਿਰੋਧ ਕੀਤਾ ਤਾਂ ਦਿੱਤੀ ਦਿਲ ਦਹਿਲਾ ਦੇਣ ਵਾਲੀ ਮੌਤ

04/10/2023 4:10:06 PM

ਲੁਧਿਆਣਾ (ਰਾਜ) : ਲੁਧਿਆਣਾ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਧੀ ਨਾਲ ਛੇੜਛਾੜ ਕਰਨ ਵਾਲੇ ਨੌਜਵਾਨ ਨੂੰ ਜਦੋਂ ਔਰਤ ਨੇ ਰੋਕਿਆ ਤਾਂ ਨੌਜਵਾਨ ਨੇ ਚਾਕੂ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਔਰਤ ਦੀ ਪਛਾਣ ਬਬਲਜੀਤ ਕੌਰ ਵਜੋਂ ਹੋਈ ਹੈ। ਫਿਲਹਾਲ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਪਹੁੰਚਾ ਦਿੱਤਾ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਸ ਚੌਂਕ 'ਚ ਨਹੀਂ ਹੋਵੇਗੀ ਐਂਟਰੀ

ਇਸ ਮਾਮਲੇ 'ਚ ਥਾਣਾ ਫੋਕਲ ਪੁਆਇੰਟ ਦੀ ਪੁਲਸ ਮੁਤਾਬਕ ਮ੍ਰਿਤਕ ਔਰਤ ਦੇ ਪਿਤਾ ਨੇ ਦੱਸਿਆ ਕਿ ਦੋਸ਼ੀ ਹਰਸ਼ਦੀਪ ਅਕਸਰ ਉਸ ਦੀ ਦੋਹਤੀ 'ਤੇ ਬੁਰੀ ਨਜ਼ਰ ਰੱਖਦਾ ਸੀ ਅਤੇ ਉਸ ਨੂੰ ਪਰੇਸ਼ਾਨ ਕਰਦਾ ਸੀ। ਜਦੋਂ ਉਸ ਦੀ ਧੀ ਨੇ ਹਰਸ਼ਦੀਪ ਦਾ ਵਿਰੋਧ ਕੀਤਾ ਤਾਂ ਉਸ ਨੇ ਗੁੱਸੇ 'ਚ ਆ ਕੇ ਉਸ ਦਾ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਮੀਟਿੰਗ ਮਗਰੋਂ ਮੰਤਰੀ ਧਾਲੀਵਾਲ ਨੇ ਕਿਸਾਨਾਂ ਲਈ ਕੀਤਾ ਅਹਿਮ ਐਲਾਨ (ਵੀਡੀਓ)

ਪੁਲਸ ਨੇ ਮ੍ਰਿਤਕ ਔਰਤ ਦੇ ਪਿਤਾਂ ਦੇ ਬਿਆਨਾਂ 'ਤੇ ਦੋਸ਼ੀ ਨੌਜਵਾਨ ਹਰਸ਼ਦੀਪ ਸਿੰਘ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਹੈ। ਪੁਲਸ ਵੱਲੋਂ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

Babita

This news is Content Editor Babita