ਲੁਧਿਆਣਾ 'ਚ ਵੱਡੀ ਵਾਰਦਾਤ, ਘਰ 'ਚ ਇੱਕਲੀ ਰਹਿੰਦੀ ਔਰਤ ਦਾ ਬੇਰਹਿਮੀ ਨਾਲ ਕਤਲ
Monday, Aug 14, 2023 - 12:49 PM (IST)

ਲੁਧਿਆਣਾ (ਵੈੱਬ ਡੈਸਕ, ਜਗਰੂਪ) : ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੇ ਥਾਣਾ ਸਾਹਨੇਵਾਲ ਇਲਾਕੇ 'ਚ 55 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਸੁਰਿੰਦਰ ਕੌਰ ਦੇ ਤੌਰ 'ਤੇ ਕੀਤੀ ਗਈ ਹੈ, ਜੋ ਘਰ 'ਚ ਇਕੱਲੀ ਰਹਿੰਦੀ ਸੀ।
ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ 'ਚ ਫੇਰਬਦਲ ਦੇ ਚਰਚੇ, ਇਸ ਜ਼ਿਲ੍ਹੇ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ
ਦੱਸਿਆ ਜਾ ਰਿਹਾ ਹੈ ਕਿ ਉਸ ਦਾ ਪੁੱਤਰ ਨਸ਼ੇ ਦਾ ਆਦੀ ਸੀ, ਜਿਸ ਨੂੰ ਨਸ਼ਾ ਛੁਡਾਊ ਕੇਂਦਰ 'ਚ ਭਰਤੀ ਕਰਾਇਆ ਗਿਆ ਹੈ। ਫਿਲਹਾਲ ਮੌਕੇ 'ਤੇ ਪੁੱਜੀ ਪੁਲਸ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਆਜ਼ਾਦੀ ਦਿਹਾੜੇ ਦੇ ਸਮਾਰੋਹ 'ਚ 'ਕਾਲੇ ਰੰਗ' ਨੂੰ ਲੈ ਕੇ ਚੌਕੰਨਾ ਹੋਇਆ ਵਿਭਾਗ, ਪੜ੍ਹੋ ਪੂਰੀ ਖ਼ਬਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ