ਸਮਰਾਲਾ 'ਚ ਰੂਹ ਕੰਬਾਊ ਵਾਰਦਾਤ : ਜੇਠ ਸਿਰ ਸਵਾਰ ਹੋਇਆ ਖੂਨ, ਭਰਜਾਈ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ

Tuesday, Sep 12, 2023 - 04:32 PM (IST)

ਸਮਰਾਲਾ 'ਚ ਰੂਹ ਕੰਬਾਊ ਵਾਰਦਾਤ : ਜੇਠ ਸਿਰ ਸਵਾਰ ਹੋਇਆ ਖੂਨ, ਭਰਜਾਈ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ

ਸਮਰਾਲਾ (ਸੰਜੇ ਗਰਗ) : ਸਮਰਾਲਾ ਅਧੀਨ ਪੈਂਦੀ ਪੁਲਸ ਚੌਂਕੀ ਬਰਧਾਲਾਂ ਦੇ ਪਿੰਡ ਜਲਣਪੁਰ ਵਿਖੇ ਇਕ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਔਰਤ ਦੀ ਪਛਾਣ ਕਰਮਜੀਤ ਕੌਰ (40) ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਆਈ ਵੱਡੀ ਖ਼ਬਰ, ਇਨ੍ਹਾਂ 7 ਜ਼ਿਲ੍ਹਿਆਂ ਲਈ ਜਾਰੀ ਹੋਇਆ Alert

ਜਾਣਕਾਰੀ ਮੁਤਾਬਕ ਜੇਠ ਮੋਹਣ ਸਿੰਘ (55) ਨੇ ਹੀ ਘਰੇਲੂ ਕਲੇਸ਼ ਦੇ ਚੱਲਦਿਆਂ ਆਪਣੀ ਭਰਜਾਈ ਕਰਮਜੀਤ ਕੌਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ ਨੇ ਦਸਿਆ ਕਿ ਮੋਹਣ ਸਿੰਘ ਦੇ ਪਰਿਵਾਰ 'ਚ 5 ਬੱਚੇ ਹਨ। ਇਨ੍ਹਾਂ ਦੋਹਾਂ ਦੇ ਪਰਿਵਾਰ 'ਚ ਘਰੇਲੂ ਕਲੇਸ਼ ਚੱਲਦਾ ਰਹਿੰਦਾ ਸੀ, ਜੋ ਕਿ ਕਤਲ ਦਾ ਕਾਰਨ ਬਣਿਆ।

ਇਹ ਵੀ ਪੜ੍ਹੋ : 12 ਸਾਲਾ ਭਰਾ ਨੂੰ ਵੱਡੇ ਡਰੋਂ UP ਤੋਂ ਪੰਜਾਬ ਲਿਆਈ ਭੈਣ, ਕੀ ਪਤਾ ਸੀ ਅਜਿਹਾ ਦਿਨ ਵੀ ਆ ਜਾਵੇਗਾ

ਇਸ ਘਟਨਾ ਕਾਰਨ ਪੂਰੇ ਪਿੰਡ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਹ ਵੀ ਪਤਾ ਲੱਗਾ ਹੈ ਕਿ ਪੁਲਸ ਨੇ ਕਤਲ ਦਾ ਮੁਕੱਦਮਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਦੋਸ਼ੀ ਕੁਝ ਦੇਰ ਤੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸਨੇ ਅੱਜ ਇੰਨੀ ਵੱਡੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News