ਬੇਰਹਿਮੀ ਦੀ ਹੱਦ, ਘਰ 'ਚ ਦਾਖਲ ਹੋ ਕੇ ਬੁਰੀ ਤਰ੍ਹਾਂ ਵੱਢੀ ਔਰਤ, ਪਾਣੀ ਵਾਂਗ ਵਹਿ ਗਿਆ ਖੂਨ

Tuesday, Aug 06, 2024 - 02:00 AM (IST)

ਬੇਰਹਿਮੀ ਦੀ ਹੱਦ, ਘਰ 'ਚ ਦਾਖਲ ਹੋ ਕੇ ਬੁਰੀ ਤਰ੍ਹਾਂ ਵੱਢੀ ਔਰਤ, ਪਾਣੀ ਵਾਂਗ ਵਹਿ ਗਿਆ ਖੂਨ

ਮੋਗਾ (ਗੋਪੀ ਰਾਊਕੇ, ਕਸ਼ਿਸ਼ ਸਿੰਗਲਾ) : ਮੋਗਾ 'ਚ 55 ਸਾਲਾ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਘਟਨਾ ਮੋਗਾ ਦੇ ਪਿੰਡ ਖੋਸਾ ਰਣਧੀਰ ਦੀ ਹੈ। ਜਿੱਥੇ ਔਰਤ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਨਾਂ ਮਹਿੰਦਰ ਕੌਰ ਦੱਸਿਆ ਜਾ ਰਿਹਾ ਹੈ, ਜਿਸ ਸਮੇਂ ਵਾਰਦਾਤ ਹੋਈ ਉਸ ਸਮੇਂ ਮ੍ਰਿਤਕ ਘਰ ਵਿਚ ਇਕੱਲੀ ਸੀ। ਪਰਿਵਾਰਕ ਮੈਂਬਰਾਂ ਨੇ ਜਦੋਂ ਘਰ ਦੇ ਅੰਦਰ ਜਾ ਕੇ ਦੇਖਿਆ ਤਾਂ ਸਾਰੀ ਜ਼ਮੀਨ ਔਰਤ ਦੇ ਖੂਨ ਨਾਲ ਰੰਗੀ ਪਈ ਸੀ, ਲਾਸ਼ ਮੰਜੇ ਉਪਰ ਪਈ ਸੀ। 

ਇਹ ਵੀ ਪੜ੍ਹੋ : ਪੁਲਸ ਨੇ ਸ਼ੱਕ ਪੈਣ 'ਤੇ ਨਾਕੇ 'ਤੇ ਰੋਕੀ ਐਕਟਿਵਾ ਸਵਾਰ ਔਰਤ, ਜਦੋਂ ਤਲਾਸ਼ੀ ਲਈ ਤਾਂ ਉਡ ਗਏ ਹੋਸ਼

ਇਹ ਵੀ ਪਤਾ ਲੱਗਾ ਹੈ ਕਿ ਪਰਿਵਾਰ ਦਾ ਨੂੰਹ ਨਾਲ ਖਰਚੇ ਨੂੰ ਲੈ ਕੇ ਕੇਸ ਚੱਲ ਰਿਹਾ ਸੀ। ਫਿਲਹਾਲ ਪੁਲਸ ਵਲੋਂ ਵੱਖ-ਵੱਖ ਪਹਿਲੂਆਂ ਤੋਂ ਵਾਰਦਾਤ ਦੀ ਜਾਂਚ ਕੀਤੀ ਜਾ ਰਹੀ ਹੈ। ਵਾਰਦਾਤ ਤੋਂ ਬਾਅਦ ਪਿੰਡ ਵਿਚ ਸਨਸਨੀ ਫੈਲ ਗਈ।

ਇਹ ਵੀ ਪੜ੍ਹੋ : ਪੰਜਾਬ 'ਚ ਦੁਖਦ ਘਟਨਾ, ਗੁਰਦੁਆਰਾ ਸਾਹਿਬ ਦੇ ਸਰੋਵਰ 'ਚੋਂ ਮਿਲੀਆਂ ਦੋ ਸਕੇ ਭਰਾਵਾਂ ਦੀ ਲਾਸ਼ਾਂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

Gurminder Singh

Content Editor

Related News