ਖੰਨਾ ''ਚ ਵੱਡੀ ਵਾਰਦਾਤ, ਔਰਤ ਦਾ ਗੋਲੀਆਂ ਮਾਰ ਕੇ ਕਤਲ
Saturday, Nov 16, 2019 - 06:53 PM (IST)

ਖੰਨਾ (ਵਿਪਨ) : ਖੰਨਾ ਦੇ ਪਿੰਡ ਭੂਮੱਦੀ 'ਚ ਇਕ ਮਹਿਲਾ ਨੂੰ 2 ਹਮਲਾਵਰਾਂ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਗੋਲੀਆਂ ਲੱਗਣ ਕਾਰਨ ਮਹਿਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੌਰਾਨ ਔਰਤ ਦਾ ਬਚਾਅ ਕਰਨ ਆਏ ਉਸ ਦੇ ਗੁਆਂਢੀ ਦੇ ਵੀ ਗੋਲੀ ਲੱਗੀ, ਜਿਸ ਨੂੰ ਪਹਿਲਾਂ ਸਥਾਨਕ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਹਾਲਤ ਗੰਭੀਰ ਹੋਣ ਕਾਰਨ ਲੁਧਿਆਣਾ ਰੈਫਰ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਮੁਤਾਬਕ ਔਰਤ ਨੂੰ ਗੋਲੀਆਂ ਮਾਰਨ ਵਾਲੇ ਦੋ ਹਮਲਾਵਰਾਂ 'ਚੋਂ ਇਕ ਨੂੰ ਪਿੰਡ ਵਾਸੀਆਂ ਨੇ ਕਾਬੂ ਕਰ ਲਿਆ ਅਤੇ ਪੁਲਸ ਹਵਾਲੇ ਕਰ ਦਿੱਤਾ। ਫਿਲਹਾਲ ਵਾਰਦਾਤ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵਲੋਂ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।